ਮਹਿੰਦਰ ਸਿੰਘ ਰੱਤੀਆਂ
ਮੋਗਾ, 28 ਅਪਰੈਲ
ਇਥੇ ਧਰਮਕੋਟ ਸਬ ਡਿਵੀਜ਼ਨ ਅਧੀਨ ਪਿੰਡ ਬੱਗੇ ’ਚ ਨੌਜਵਾਨ ਦੀ ਤੂੜੀ ਬਣਾਉਣ ਵਾਲੀ ਮਸ਼ੀਨ ਦੇ ਰੀਪਰ ਵਿੱਚ ਆਉਣ ਕਾਰਨ ਮੌਤ ਹੋ ਗਈ। ਹਰਪ੍ਰੀਤ ਸਿੰਘ ਸਰਪੰਚ ਸ਼ੇਰੇਵਾਲਾ ਨੇ ਦੱਸਿਆ ਕਿ ਉਨ੍ਹਾਂ ਦੇ ਨਾਲ ਦੇ ਪਿੰਡ ਬੱਗੇ ਦੇ ਕਿਸਾਨ ਬਲਵਿੰਦਰ ਸਿੰਘ ਦੇ ਨੌਜਵਾਨ ਪੁੱਤਰ ਗੁਰਚਰਨ ਸਿੰਘ ਦੀ ਤੂੜੀ ਬਣਾਉਣ ਵਾਲੀ ਮਸ਼ੀਨ ਵਿੱਚ ਆਉਣ ਕਾਰਨ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਨੌਜਵਾਨ ਦੀ ਉਮਰ 23 ਸਾਲ ਸੀ ਅਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਸ ਦੁਖਦਾਈ ਮੌਤ ਨਾਲ ਪਿੰਡ ਬੱਗੇ ਸ਼ੇਰੇਵਾਲਾ ਅਤੇ ਨਾਲ ਦੇ ਪਿੰਡਾਂ ਵਿਚ ਭਾਰੀ ਸੋਗ ਹੈ ਅਤੇ ਲੋਕਾਂ ਵੱਲੋਂ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਜਾ ਰਹੀ ਹੈ।