DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Moga News: ਗੌਰਵ ਗਰਗ ਡਿਪਟੀ ਅਤੇ ਕਾਲਾ ਬਜਾਜ ਬਣੇ ਸੀਨੀਅਰ ਡਿਪਟੀ ਮੇਅਰ

ਨਗਰ ਨਿਗਮ ਮੋਗਾ ਦੇ ਦੋ ਮੁੱਖ ਅਹੁਦੇਦਾਰਾਂ ਦੀ ਚੋਣ ਅੱਜ ਸਰਬਸੰਮਤੀ ਨਾਲ ਨੇਪਰੇ ਚੜ੍ਹ ਗਈ ਹੈ। ਇਸ ਚੋਣ ਵਿੱਚ ਡਿਪਟੀ ਅਤੇ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਵੀ ਆਮ ਆਦਮੀ ਪਾਰਟੀ (‘ਆਪ’) ਦੇ ਹਿੱਸੇ ਆਏ ਹਨ। ‘ਆਪ’ ਦੇ ਕੌਂਸਲਰ ਗੌਰਵ ਗਰਗ...

  • fb
  • twitter
  • whatsapp
  • whatsapp
featured-img featured-img
ਮੋਗਾ ਨਗਰ ਨਿਗਮ ਦੇ ਨਵੇਂ ਚੁਣੇ ਅਹੁਦੇਦਾਰਾਂ ਨਾਲ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ।ਫੋਟੋ; ਹਰਦੀਪ ਸਿੰਘ
Advertisement

ਨਗਰ ਨਿਗਮ ਮੋਗਾ ਦੇ ਦੋ ਮੁੱਖ ਅਹੁਦੇਦਾਰਾਂ ਦੀ ਚੋਣ ਅੱਜ ਸਰਬਸੰਮਤੀ ਨਾਲ ਨੇਪਰੇ ਚੜ੍ਹ ਗਈ ਹੈ। ਇਸ ਚੋਣ ਵਿੱਚ ਡਿਪਟੀ ਅਤੇ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਵੀ ਆਮ ਆਦਮੀ ਪਾਰਟੀ (‘ਆਪ’) ਦੇ ਹਿੱਸੇ ਆਏ ਹਨ। ‘ਆਪ’ ਦੇ ਕੌਂਸਲਰ ਗੌਰਵ ਗਰਗ ਨੂੰ ਡਿਪਟੀ ਮੇਅਰ ਅਤੇ ਕਾਲਾ ਬਜਾਜ ਨੂੰ ਸੀਨੀਅਰ ਡਿਪਟੀ ਮੇਅਰ ਚੁਣ ਲਿਆ ਗਿਆ ਹੈ। ਦੂਜੇ ਪਾਸੇ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਕੌਂਸਲਰਾਂ ਨੇ ਇਸ ਚੋਣ ਮੀਟਿੰਗ ਦਾ ਬਾਈਕਾਟ ਕੀਤਾ।

ਇਸ ਖਾਸ ਮੌਕੇ 'ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਡਵੀਜ਼ਨਲ ਕਮਿਸ਼ਨਰ ਬਬੀਤਾ ਕਲੇਰ, ਮੋਗਾ ਦੇ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਮੇਅਰ ਵਿਨੇਪਾਲ ਕੌਰ ਤੋਂ ਇਲਾਵਾ ‘ਆਪ’ ਨਾਲ ਸਬੰਧਿਤ ਸਾਰੇ ਕੌਂਸਲਰ ਹਾਜ਼ਰ ਸਨ।

Advertisement

ਅਹੁਦੇਦਾਰਾਂ ਦੀ ਚੋਣ ਮੁਕੰਮਲ ਹੋਣ ਤੋਂ ਬਾਅਦ ‘ਪੰਜਾਬੀ ਟ੍ਰਿਬਿਊਨ’ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਅੱਜ ਦੀ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਸਰਕਾਰੀ ਦਿਸ਼ਾ-ਨਿਰਦੇਸ਼ਾਂ ਹੇਠ ਨੇਪਰੇ ਚੜ੍ਹੀ ਹੈ। ਉਨ੍ਹਾਂ ਕਿਹਾ ਕਿ ਮੋਗਾ ਨਗਰ ਨਿਗਮ ਦਾ ਹਾਊਸ ਮੁਕੰਮਲ ਹੋਣ ਤੋਂ ਬਾਅਦ ਹੁਣ ਮੋਗਾ ਸ਼ਹਿਰ ਦੇ ਵਿਕਾਸ ਦੀ ਗਤੀ ਹੋਰ ਵੀ ਤੇਜ਼ ਹੋ ਜਾਵੇਗੀ।

Advertisement

ਮੰਤਰੀ ਮੁੰਡੀਆਂ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਹਰੇਕ ਵਰਗ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਪਰਿਵਾਰਿਕ ਸਿਆਸਤ ਦਾ ਦੌਰ ਖਤਮ ਕਰਕੇ ਆਮ ਘਰਾਂ ਦੇ ਨੌਜਵਾਨਾਂ ਨੂੰ ਸੱਤਾ ਦੀ ਵਾਗਡੋਰ ਸੰਭਾਲਣ ਦਾ ਮੌਕਾ ਮਿਲਣਾ ਪਾਰਟੀ ਦੀ ਇੱਕ ਬਹੁਤ ਵੱਡੀ ਪ੍ਰਾਪਤੀ ਹੈ ਅਤੇ ਭਾਈ-ਭਤੀਜਾਵਾਦ ਦਾ ਦੌਰ ਹੁਣ ਲੰਘ ਚੁੱਕਾ ਹੈ।

ਉਨ੍ਹਾਂ ਨੇ ਨਵੇਂ ਚੁਣੇ ਗਏ ਦੋਵਾਂ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਨੂੰ ਸ਼ਹਿਰ ਦੇ ਵਿਕਾਸ ਵਿੱਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਪ੍ਰੇਰਨਾ ਦਿੱਤੀ। ਮੰਤਰੀ ਨੇ ਕਿਹਾ ਕਿ ਪਾਰਟੀ ਦਾ ਮੁੱਖ ਮਿਸ਼ਨ ਸਿਰਫ਼ ਲੋਕ ਸੇਵਾ ਕਰਨਾ ਅਤੇ ਪੰਜਾਬ ਨੂੰ ਹਰੇਕ ਪੱਖ ਤੋਂ ਖੁਸ਼ਹਾਲ ਬਣਾਉਣਾ ਹੈ।

Advertisement
×