DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Moga police ਵੱਲੋਂ ਕਿਲੋ ਹੈਰੋਇਨ ਸਣੇ ਤਿੰਨ ਕਾਬੂ

ਮੋਗਾ ਪੁਲੀਸ ਨੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦਿਆਂ ਇੱਕ ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਤਸਕਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਉਕਤ ਨਸ਼ਾ ਤਸਕਰ ਹੈਰੋਇਨ ਨੂੰ ਅੱਗੇ ਸਪਲਾਈ ਕਰਨ ਲਈ ਲੈ ਕੇ ਜਾ ਰਹੇ ਸਨ। ਡੀਐਸਪੀ ਸਿਟੀ ਗੁਰਪ੍ਰੀਤ ਸਿੰਘ...

  • fb
  • twitter
  • whatsapp
  • whatsapp
featured-img featured-img
ਜਾਣਕਾਰੀ ਦਿੰਦੇ ਹੋਏ ਡੀਐਸਪੀ ਸਿਟੀ ਗੁਰਪ੍ਰੀਤ ਸਿੰਘ ਸਰਾਂ
Advertisement

ਮੋਗਾ ਪੁਲੀਸ ਨੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦਿਆਂ ਇੱਕ ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਤਸਕਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਉਕਤ ਨਸ਼ਾ ਤਸਕਰ ਹੈਰੋਇਨ ਨੂੰ ਅੱਗੇ ਸਪਲਾਈ ਕਰਨ ਲਈ ਲੈ ਕੇ ਜਾ ਰਹੇ ਸਨ।

ਡੀਐਸਪੀ ਸਿਟੀ ਗੁਰਪ੍ਰੀਤ ਸਿੰਘ ਸਰਾਂ ਨੇ ਦੱਸਿਆ ਕਿ ਸੀਆਈਏ ਸਟਾਫ ਮੋਗਾ ਦੇ ਸਹਾਇਕ ਥਾਣੇਦਾਰ ਸਤਨਾਮ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਗੁਰਜੀਤ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਠੂਠਗੜ੍ਹ ਜੋ ਕਿ ਨਸ਼ਿਆਂ ਦਾ ਤਸਕਰ ਹੈ ਆਪਣੇ ਦੋ ਹੋਰ ਸਾਥੀਆਂ ਨਾਲ ਮੋਗਾ ਜਲੰਧਰ ਹਾਈਵੇਅ ਲੋਹਗੜ੍ਹ ਬਰਿੱਜ ਥੱਲੇ ਹੈਰੋਇਨ ਦੀ ਵੱਡੀ ਖੇਪ ਲੈ ਕੇ ਖੜ੍ਹਾ ਹੈ।

Advertisement

ਪੁਲੀਸ ਨੇ ਸੂਚਨਾ ਦੇ ਆਧਾਰ ਉੱਤੇ ਤੁਰੰਤ ਕਾਰਵਾਈ ਕਰਦਿਆਂ ਤਿੰਨਾਂ ਨੂੰ ਇੱਕ ਕਿਲੋ ਹੈਰੋਇਨ ਸਮੇਤ ਕਾਬੂ ਕਰ ਲਿਆ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਬਾਕੀ ਦੋਹਾਂ ਮੁਲਜ਼ਮਾਂ ਦੀ ਸ਼ਨਾਖ਼ਤ ਸਾਜਨ ਅਤੇ ਰਾਵਿੰਦਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੁਲਜ਼ਮ ਗੁਰਜੀਤ ਸਿੰਘ ਉੱਤੇ ਪਹਿਲਾਂ ਤੋਂ ਹੀ ਸੱਤ ਕੇਸ ਦਰਜ ਹਨ। ਡੀਐਸਪੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪੁਲੀਸ ਮੁਖੀ ਦੀ ਅਗਵਾਈ ਹੇਠ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਨੂੰ ਜ਼ਿਲ੍ਹੇ ਅੰਦਰ ਅੰਜਾਮ ਤੱਕ ਪੁਹੰਚਾਇਆ ਜਾਵੇਗਾ।

Advertisement

Advertisement
×