Moga Police ਵੱਲੋਂ ਜੂਨ ਮਹੀਨੇ ਦੀ ਕਾਰਗੁਜ਼ਾਰੀ ਰਿਪੋਰਟ ਜਾਰੀ
ਜ਼ਿਲ੍ਹਾ ਪੁਲੀਸ ਮੋਗਾ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਅਤੇ 'ਪਿੰਡਾਂ ਦੇ ਪਹਿਰੇਦਾਰ' ਮੁਹਿੰਮ ਤਹਿਤ ਜੂਨ ਮਹੀਨੇ ਦੌਰਾਨ ਐੱਨ ਡੀ ਪੀ ਐੱਸ ਐਕਟ ਅਧੀਨ ਕੁੱਲ 137 ਮੁਕੱਦਮੇ ਦਰਜ ਕਰਕੇ 196 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕੋਲੋਂ 5.699 ਗ੍ਰਾਮ ਹੈਰੋਇਨ, 1.500...
ਜ਼ਿਲ੍ਹਾ ਪੁਲੀਸ ਮੋਗਾ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਅਤੇ 'ਪਿੰਡਾਂ ਦੇ ਪਹਿਰੇਦਾਰ' ਮੁਹਿੰਮ ਤਹਿਤ ਜੂਨ ਮਹੀਨੇ ਦੌਰਾਨ ਐੱਨ ਡੀ ਪੀ ਐੱਸ ਐਕਟ ਅਧੀਨ ਕੁੱਲ 137 ਮੁਕੱਦਮੇ ਦਰਜ ਕਰਕੇ 196 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕੋਲੋਂ 5.699 ਗ੍ਰਾਮ ਹੈਰੋਇਨ, 1.500 ਗ੍ਰਾਮ ਅਫ਼ੀਮ, 30 ਕਿਲੋ ਭੁੱਕੀ ਚੂਰਾ ਪੋਸਤ, 4483 ਨਸ਼ੀਲੀਆਂ ਗੋਲੀਆਂ ਅਤੇ 47,940/- ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ
ਇਹ ਜਾਣਕਾਰੀ ਮੋਗਾ ਦੇ ਐੱਸ ਐੱਸ ਪੀ ਸਰਤਾਜ ਸਿੰਘ ਚਾਹਲ ਨੇ ਦਿੱਤੀ। ਉਨ੍ਹਾਂ ਕਿਹਾ ਕਿ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ 20 ਮੁਕੱਦਮੇ ਦਰਜ ਕਰਕੇ 23 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 2296.500 ਲੀਟਰ ਠੇਕਾ ਸ਼ਰਾਬ, 3.555/ ਲੀਟਰ ਨਾਜਾਇਜ਼ ਸ਼ਰਾਬ ਅਤੇ 180.000 ਲੀਟਰ ਲਾਹਣ ਬਰਾਮਦ ਕੀਤੀ ਗਈ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਅਸਲਾ ਐਕਟ ਦੇ 3 ਮੁਕੱਦਮੇ ਦਰਜ ਕਰਕੇ 04 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 03 ਪਿਸਤੌਲ, 03 ਮੈਗਜ਼ੀਨ, 10 ਰੌਂਦ, 4 ਲੱਖ ਰੁਪਏ ਨਕਦ ਅਤੇ 01 ਕਾਰ ਬਰਾਮਦ ਕੀਤੀ ਗਈ।
ਐੱਸ ਐੱਸ ਪੀ ਮੋਗਾ ਨੇ ਨਸ਼ਾ ਵਿਰੋਧੀ ਮੁਹਿੰਮ ਵਿੱਚ ਆਮ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ, ਸਪੋਰਟਸ ਕਲੱਬਾਂ ਅਤੇ ਮੋਹਤਬਰ ਵਿਅਕਤੀਆਂ ਨਾਲ ਮੀਟਿੰਗਾਂ ਕਰਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦਾ ਧੰਦਾ ਕਰਨ ਵਾਲਿਆਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ।

