DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Moga Police Station Blast: ਸਦਰ ਪੁਲੀਸ ਸਟੇਸ਼ਨ 'ਚ ਧਮਾਕੇ ਤੋਂ ਬਾਅਦ ਮੋਗਾ 'ਚ ਹਾਈ ਅਲਰਟ ਜਾਰੀ

ਜਾਂਚ ਲਈ ਪਹੁੰਚੀ ਫੋਰੈਂਸਿਕ ਟੀਮ; ਹਾਈਵੇਅ ਦੀ CCTV ਫੁਟੇਜ ਖੰਗਾਲ ਰਹੀ ਪੁਲੀਸ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਸਦਰ ਪੁਲੀਸ ਸਟੇਸ਼ਨ ਵਿੱਚ ਬੁੱਧਵਾਰ ਨੂੰ ਹੋਏ ਧਮਾਕੇ ਤੋਂ ਬਾਅਦ ਪੂਰੇ ਮੋਗਾ ਜ਼ਿਲ੍ਹੇ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ।

ਸੂਤਰਾਂ ਮੁਤਾਬਕ, ਮੋਗਾ-ਫਿਰੋਜ਼ਪੁਰ ਹਾਈਵੇਅ 'ਤੇ ਜਾ ਰਹੇ ਸ਼ੱਕੀਆਂ ਨੇ ਕਥਿਤ ਤੌਰ 'ਤੇ ਪੁਲੀਸ ਸਟੇਸ਼ਨ ਦੀ ਇਮਾਰਤ 'ਤੇ ਬਾਹਰੋਂ ਇਕ ਵਿਸਫੋਟਕ ਚੀਜ਼ (ਮੰਨਿਆ ਜਾ ਰਿਹਾ ਹੈ ਕਿ ਇਹ ਹੈਂਡ ਗ੍ਰਨੇਡ ਸੀ) ਸੁੱਟੀ ਅਤੇ ਫਿਰ ਫਰਾਰ ਹੋ ਗਏ।

Advertisement

ਕਾਫ਼ੀ ਦੇਰ ਦੀ ਅਧਿਕਾਰਿਤ ਚੁੱਪੀ ਤੋਂ ਬਾਅਦ, ਮੋਗਾ ਦੇ ਐੱਸ ਐੱਸ ਪੀ ਗੁਰਬੰਸ ਸਿੰਘ ਬੈਂਸ ਨੇ ਘਟਨਾ ਦੀ ਪੁਸ਼ਟੀ ਕੀਤੀ। 'ਦਿ ਟ੍ਰਿਬਿਊਨ' ਨਾਲ ਗੱਲਬਾਤ ਕਰਦਿਆਂ ਐੱਸ ਐੱਸ ਪੀ ਬੈਂਸ ਨੇ ਕਿਹਾ ਕਿ ਇਹ ਇੱਕ "ਘੱਟ ਤੀਬਰਤਾ ਵਾਲਾ ਧਮਾਕਾ" ਸੀ ਅਤੇ ਭਰੋਸਾ ਦਿਵਾਇਆ ਕਿ ਵਿਸ਼ੇਸ਼ ਫੋਰੈਂਸਿਕ ਟੀਮਾਂ ਹਰ ਪਹਿਲੂ ਤੋਂ ਘਟਨਾ ਸਥਾਨ ਦੀ ਜਾਂਚ ਕਰ ਰਹੀਆਂ ਹਨ। ਮੁਢਲੀਆਂ ਰਿਪੋਰਟਾਂ ਤੋਂ ਪਤਾ ਲੱਗਿਆ ਹੈ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਨਾ ਹੀ ਇਮਾਰਤ ਨੂੰ ਕੋਈ ਵੱਡਾ ਨੁਕਸਾਨ ਪਹੁੰਚਿਆ ਹੈ।

Advertisement

ਧਮਾਕੇ ਦੇ ਤੁਰੰਤ ਬਾਅਦ, ਸੀਨੀਅਰ ਪੁਲੀਸ ਅਧਿਕਾਰੀ ਇਲਾਕੇ ਨੂੰ ਸੁਰੱਖਿਅਤ ਕਰਨ ਲਈ ਘਟਨਾ ਸਥਾਨ 'ਤੇ ਪਹੁੰਚੇ। ਹਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਸਦਰ ਪੁਲੀਸ ਸਟੇਸ਼ਨ ਦੇ ਮੁੱਖ ਗੇਟ ਆਮ ਜਨਤਾ ਲਈ ਬੰਦ ਕਰ ਦਿੱਤੇ ਗਏ ਹਨ ਅਤੇ ਇਮਾਰਤ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ।

ਜਾਂਚ ਵਿੱਚ ਮਦਦ ਲਈ ਇੱਕ ਫੋਰੈਂਸਿਕ ਟੀਮ ਨੂੰ ਬੁਲਾਇਆ ਗਿਆ ਹੈ। ਮੋਗਾ-ਫਿਰੋਜ਼ਪੁਰ ਰੋਡ 'ਤੇ ਸਾਰੇ ਪ੍ਰਮੁੱਖ ਸਥਾਨਾਂ, ਸਰਕਾਰੀ ਇਮਾਰਤਾਂ ਅਤੇ ਆਉਣ-ਜਾਣ ਵਾਲੇ ਪੁਆਇੰਟਾਂ 'ਤੇ ਸੁਰੱਖਿਆ ਮਜ਼ਬੂਤ ਕਰ ਦਿੱਤੀ ਗਈ ਹੈ। ਪੁਲੀਸ ਸ਼ੱਕੀਆਂ ਦੀ ਪਛਾਣ ਕਰਨ ਲਈ ਹਾਈਵੇਅ ਦੀ ਸੀ ਸੀ ਟੀ ਵੀ (CCTV) ਫੁਟੇਜ ਨੂੰ ਖੰਗਾਲ ਰਹੀ ਹੈ। ਜਾਂਚ ਅੱਗੇ ਵਧਣ ਦੇ ਨਾਲ-ਨਾਲ ਹੋਰ ਵੇਰਵਿਆਂ ਦੀ ਉਡੀਕ ਹੈ।

ਉੱਥੇ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਪ੍ਰੈੱਸ ਕਾਨਫਰੰਸ ਦੌਰਾਨ ਇਸ ਧਮਾਕੇ ਦਾ ਜ਼ਿਕਰ ਕਰਦਿਆਂ ਸੂਬੇ ਦੀ ਕਾਨੂੰਨ-ਵਿਵਸਥਾ ਉੱਤੇ ਸਵਾਲ ਖੜ੍ਹੇ ਕੀਤੇ ਹਨ।

Advertisement
×