DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Moga : ਦੇਹ ਵਪਾਰ ਦੇ ਰੈਕੇਟ 'ਚ ਗ੍ਰਿਫ਼ਤਾਰ ਕੌਸਲਰ ਦੀ ਵਾਇਰਲ ਫੋਟੋਆਂ ਨੇ ਮਚਾਈ ਸਿਆਸੀ ਹਲਚਲ

Moga : ਮੌਜੂਦਾ ਕੌਂਸਲਰ ਜਗਜੀਤ ਸਿੰਘ ਜੀਤਾ ਦੀ ਕਥਿਤ ਦੇਹ ਵਪਾਰ ਦੇ ਅੱਡੇ ਨਾਲ ਸਬੰਧਤ ਮਾਮਲੇ ਵਿੱਚ ਹੋਈ ਗ੍ਰਿਫ਼ਤਾਰੀ ਨੇ ਇਲਾਕੇ ਦੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ। ਗ੍ਰਿਫ਼ਤਾਰੀ ਤੋਂ ਮਹਿਜ਼ ਕੁਝ ਦਿਨ ਪਹਿਲਾਂ ਹੀ ਮੁਲਜ਼ਮ ਦੀਆਂ ਸ਼੍ਰੋਮਣੀ ਅਕਾਲੀ...

  • fb
  • twitter
  • whatsapp
  • whatsapp
Advertisement

Moga : ਮੌਜੂਦਾ ਕੌਂਸਲਰ ਜਗਜੀਤ ਸਿੰਘ ਜੀਤਾ ਦੀ ਕਥਿਤ ਦੇਹ ਵਪਾਰ ਦੇ ਅੱਡੇ ਨਾਲ ਸਬੰਧਤ ਮਾਮਲੇ ਵਿੱਚ ਹੋਈ ਗ੍ਰਿਫ਼ਤਾਰੀ ਨੇ ਇਲਾਕੇ ਦੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ।

ਗ੍ਰਿਫ਼ਤਾਰੀ ਤੋਂ ਮਹਿਜ਼ ਕੁਝ ਦਿਨ ਪਹਿਲਾਂ ਹੀ ਮੁਲਜ਼ਮ ਦੀਆਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵੱਡੇ ਆਗੂਆਂ ਨਾਲ ਸਟੇਜ ਸਾਂਝੀ ਕਰਦਿਆਂ ਦੀਆਂ ਤਸਵੀਰਾਂ ਵਾਇਰਲ ਹੋਣ ਤੋਂ ਬਾਅਦ ਇਹ ਮਾਮਲਾ ਹੋਰ ਵੀ ਭਖ ਗਿਆ ਹੈ।

Advertisement

ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਮੋਗਾ ਪੁਲੀਸ ਨੇ ਮੰਗਲਵਾਰ ਦੇਰ ਰਾਤ ਜੀਤਾ ਦੀ ਜਾਇਦਾਦ 'ਤੇ ਛਾਪਾ ਮਾਰਿਆ ਸੀ। ਇਸ ਦੌਰਾਨ ਪੁਲੀਸ ਨੇ ਜਗਜੀਤ ਸਿੰਘ ਜੀਤਾ ਸਣੇ 7 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਮੌਕੇ ਤੋਂ 14 ਔਰਤਾਂ ਨੂੰ ਛੁਡਵਾਇਆ, ਜਿਨ੍ਹਾਂ ਵਿੱਚ ਇੱਕ ਨਾਬਾਲਗ ਵੀ ਸ਼ਾਮਲ ਸੀ।

Advertisement

'ਆਪ' ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਦੋਸ਼ ਲਾਇਆ ਕਿ ਕੌਂਸਲਰ ਨੇ ਆਪਣੀ ਨਿੱਜੀ ਰਿਹਾਇਸ਼ ਨੂੰ ਖਾਸ ਤੌਰ 'ਤੇ ਗੈਰ-ਕਾਨੂੰਨੀ ਗਤੀਵਿਧੀਆਂ ਚਲਾਉਣ ਲਈ ਇੱਕ ਅਸਥਾਈ ਹੋਟਲ ਵਿੱਚ ਤਬਦੀਲ ਕਰ ਦਿੱਤਾ ਸੀ।

ਇਹ ਮਾਮਲਾ ਹੁਣ ਸ਼੍ਰੋਮਣੀ ਅਕਾਲੀ ਦਲ ਲਈ ਗਲੇ ਦੀ ਹੱਡੀ ਬਣ ਗਿਆ ਹੈ। ਹਾਲ ਹੀ ਵਿੱਚ ਵਾਇਰਲ ਹੋਈਆਂ ਵੀਡੀਓਜ਼ ਅਤੇ ਤਸਵੀਰਾਂ ਵਿੱਚ ਜੀਤਾ ਮੋਗਾ ਵਿੱਚ ਪਾਰਟੀ ਦੀ "ਪੰਜਾਬ ਬਚਾਓ ਯਾਤਰਾ" ਦੌਰਾਨ ਮੁੱਖ ਬੁਲਾਰੇ ਵਜੋਂ ਬੋਲਦਾ ਦਿਖਾਈ ਦੇ ਰਿਹਾ ਹੈ। ਇਨ੍ਹਾਂ ਫੋਟੋਆਂ ਵਿੱਚ ਉਹ ਪਾਰਟੀ ਦੇ ਵੱਡੇ ਆਗੂਆਂ ਦੇ ਕਾਫੀ ਨੇੜੇ ਖੜ੍ਹਾ ਹੈ, ਜਿਸ ਕਾਰਨ ਪਾਰਟੀ ਲਈ ਹੁਣ ਉਸ ਤੋਂ ਪੱਲਾ ਝਾੜਨਾ ਔਖਾ ਹੋ ਗਿਆ ਹੈ।

'ਆਪ' ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ, "ਅਸੀਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕਰਦੇ ਹਾਂ। ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦੀ ਹਾਂ ਕਿ ਉਹ ਇਹ ਯਕੀਨੀ ਬਣਾਉਣ ਕਿ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ, ਚਾਹੇ ਉਹ ਕਿਸੇ ਵੀ ਸਿਆਸੀ ਪਾਰਟੀ ਨਾਲ ਸਬੰਧਤ ਹੋਵੇ, ਬਖ਼ਸ਼ਿਆ ਨਾ ਜਾਵੇ।"

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਜੋਤ ਕਮਲ ਨੇ ਵੀ ਇਸ ਮਾਮਲੇ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਅਤੇ ਨਾਬਾਲਗਾਂ ਦੇ ਸ਼ੋਸ਼ਣ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਇਨ੍ਹਾਂ ਦੋਸ਼ਾਂ ਨੂੰ ਸ਼ਹਿਰ ਦੀ ਸੁਰੱਖਿਆ ਲਈ ਗੰਭੀਰ ਚਿੰਤਾ ਦਾ ਵਿਸ਼ਾ ਦੱਸਿਆ।

ਚਾਰੇ ਪਾਸਿਓਂ ਘਿਰੇ ਅਕਾਲੀ ਦਲ ਨੇ ਹੁਣ ਇਸ ਵਿਵਾਦਤ ਕੌਂਸਲਰ ਨਾਲੋਂ ਨਾਤਾ ਤੋੜਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਨੇ ਜੀਤਾ ਦੇ ਮਾੜੇ ਕੰਮਾਂ ਦੀ ਨਿਖੇਧੀ ਕੀਤੀ ਹੈ।

ਨਿਹਾਲ ਸਿੰਘ ਨੇ ਦਾਅਵਾ ਕੀਤਾ ਕਿ ਜੀਤਾ ਅਸਲ ਵਿੱਚ ਕਾਂਗਰਸ ਦੀ ਟਿਕਟ 'ਤੇ ਜਿੱਤਿਆ ਸੀ ਅਤੇ ਮੇਅਰ ਦੀਆਂ ਚੋਣਾਂ ਦੌਰਾਨ ਉਹ ਅਕਸਰ 'ਆਪ' ਅਤੇ ਅਕਾਲੀ ਦਲ ਵਿਚਾਲੇ ਵਫ਼ਾਦਾਰੀ ਬਦਲਦਾ ਰਹਿੰਦਾ ਸੀ।

ਪਾਰਟੀ ਦੇ ਵੱਡੇ ਆਗੂਆਂ ਦਾ ਬਚਾਅ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਕੌਂਸਲਰ ਦੇ ਨਿੱਜੀ ਕੰਮਾਂ ਬਾਰੇ ਪਾਰਟੀ ਨੂੰ ਜਾਣਕਾਰੀ ਨਹੀਂ ਸੀ। ਉਨ੍ਹਾਂ ਕਿਹਾ, "ਕੋਈ ਵੀ ਕਿਸੇ ਵਿਅਕਤੀ ਦੇ ਕਿਰਦਾਰ ਬਾਰੇ ਪਹਿਲਾਂ ਅੰਦਾਜ਼ਾ ਨਹੀਂ ਲਗਾ ਸਕਦਾ।"

Advertisement
×