ਮੁਹਾਲੀ: ਕੱਚੇ ਅਧਿਆਪਕਾਂ ਦੇ ਸੰਘਰਸ਼ ਅੱਗੇ ਸਰਕਾਰ ਝੁਕੀ, ਮੰਗਾਂ ਪ੍ਰਵਾਨ

ਮੁਹਾਲੀ: ਕੱਚੇ ਅਧਿਆਪਕਾਂ ਦੇ ਸੰਘਰਸ਼ ਅੱਗੇ ਸਰਕਾਰ ਝੁਕੀ, ਮੰਗਾਂ ਪ੍ਰਵਾਨ

ਦਰਸ਼ਨ ਸਿੰਘ ਸੋਢੀ

ਮੁਹਾਲੀ, 8 ਸਤੰਬਰ

ਪੰਜਾਬ ਸਰਕਾਰ ਨੇ ਕੱਚੇ ਅਧਿਆਪਕਾਂ ਦੇ ਸੰਘਰਸ਼ ਅੱਗੇ ਝੁਕਦਿਆਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਕਰ ਲਈਆਂ ਹਨ। ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰ ਅਧਿਆਪਕ ਯੂਨੀਅਨਾਂ ਮੰਗਾਂ ਲਈ ਸਿੱਖਿਆ ਭਵਨ ਦੇ ਬਾਹਰ ਪੱਕਾ ਧਰਨਾ ਲਗਾ ਕੇ ਬੈਠੀਆਂ ਹਨ। ਕੱਚੇ ਅਧਿਆਪਕ ਯੂਨੀਅਨ ਦੇ ਸੂਬਾ ਕਨਵੀਨਰ ਅਜਮੇਰ ਸਿੰਘ ਔਲਖ, ਗਗਨਦੀਪ ਕੌਰ ਅਬੋਹਰ, ਦਵਿੰਦਰ ਸਿੰਘ ਸੰਧੂ, ਵੀਰਪਾਲ ਕੌਰ ਸਿਧਾਣਾ ਤੇ ਜਸਵੰਤ ਸਿੰਘ ਪੰਨੂ ਅਤੇ ਮੀਡੀਆ ਕੋਆਰਡੀਨੇਟਰ ਜੁਝਾਰ ਸਿੰਘ ਸੰਗਰੂਰ ਨੇ ਦੱਸਿਆ ਕਿ ਪੰਜਾਬ ਕੈਬਨਿਟ ਦੇ ਫੈਸਲੇ ਤੋਂ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ 8393 ਅਸਾਮੀਆਂ 'ਤੇ ਅਧਿਆਪਕਾਂ ਦੀ ਭਰਤੀ ਲਈ ਨੋਟਿਸ ਜਾਰੀ ਕਰ ਦਿੱਤਾ ਹੈ। ਕੱਚੇ ਅਧਿਆਪਕਾਂ ਦੇ ਸੰਘਰਸ਼ ਦੀ ਜਿੱਤ ਹੈ। 85 ਦਿਨਾਂ ਤੋਂ ਸਿੱਖਿਆ ਭਵਨ ਦੀ ਛੱਤ 'ਤੇ ਡਟੇ ਤਿੰਨ ਕੱਚੇ ਅਧਿਆਪਕਾਂ ਨੂੰ ਥੱਲੇ ਉਤਾਰ ਲਿਆ ਗਿਆ ਹੈ। ਬਾਕੀ ਰਹਿੰਦੀਆਂ ਅਸਾਮੀਆਂ ਲਈ ਸ਼ਾਂਤਮਈ ਧਰਨਾ ਜਾਰੀ ਰਹੇਗਾ। ਸਰਕਾਰ ਨੇ ਜਲਦੀ ਹੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All