ਦਰਸ਼ਨ ਸਿੰਘ ਸੋਢੀ
ਮੁਹਾਲੀ, 10 ਸਤੰਬਰ
ਮੁਹਾਲੀ ਪੁਲੀਸ ਨੇ ਲਾਰੈਂਸ ਬਿਸ਼ਨੋਈ ਗਰੋਹ ਦੇ ਮੈਂਬਰ ਨੂੰ ਅਸਲੇ ਸਣੇ ਗ੍ਰਿਫਤਾਰ ਕੀਤਾ ਹੈ। ਅੱਜ ਇੱਥੇ ਮੁਹਾਲੀ ਦੇ ਐੱਸਐੱਸਪੀ ਵਿਵੇਕ ਸ਼ੀਲ ਸੋਨੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੁਹਾਲੀ ਪੁਲੀਸ ਦੇ ਐੱਸਪੀ ਜਾਂਚ ਅਮਨਦੀਪ ਸਿੰਘ ਬਰਾੜ ਅਤੇ ਡੀਐੱਸਪੀ ਜਾਂਚ ਗੁਰਸ਼ੇਰ ਸਿੰਘ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਸ਼ਿਵ ਕੁਮਾਰ ਦੀ ਟੀਮ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਮਨਪ੍ਰੀਤ ਸਿੰਘ ਉਰਫ ਭੀਮਾ ਨੂੰ 11 ਪਿਸਤੌਲਾਂ ਅਤੇ ਬੀਐੱਮਡਬਲਿਊ ਕਾਰ ਸਮੇਤ ਕ੍ਰਿਸਚਨ ਸਕੂਲ, ਟੀ-ਪੁਆਇੰਟ ਖਰੜ ਤੋਂ ਗ੍ਰਿਫਤਾਰ ਕੀਤਾ ਗਿਆ ਹੈ।