ਦਰਸ਼ਨ ਸਿੰਘ ਸੋਢੀ
ਮੁਹਾਲੀ, 14 ਜੂਨ
ਪੰਜਾਬ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਖ਼ਿਲਾਫ਼ ਸੂਬੇ ਸ਼ਰਾਬ ਦੇ ਠੇਕੇਦਾਰ ਸੜਕਾਂ ‘ਤੇ ਉੱਤਰ ਗਏ ਹਨ। ਸ਼ਰਾਬ ਦੇ ਠੇਕੇਦਾਰਾਂ ਨੇ ਅੱਜ ਇਥੋਂ ਦੇ ਸੈਕਟਰ-69 ਸਥਿਤ ਕਰ ਤੇ ਆਬਕਾਰੀ ਵਿਭਾਗ ਦੇ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਦਿੱਤਾ ਅਤੇ ਆਪ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਸ਼ਰਾਬ ਠੇਕੇਦਾਰ ਯੂਨੀਅਨ ਨੇ ਨਵੀਂ ਆਬਕਾਰੀ ਨੀਤੀ ਰੱਦ ਕਰਨ ਦੀ ਮੰਗ ਕੀਤੀ ਹੈ।