ਮੁਹਾਲੀ: ਕੱਚੇ ਅਧਿਆਪਕਾਂ ਵੱਲੋਂ ਤੀਜੀ ਵਾਰ ਮੁੱਖ ਮੰਤਰੀ ਦੀ ਕੋਠੀ ਵੱਲ ਕੂਚ,ਬੈਰੀਕੇਡ ਤੋੜ ਕੇ ਅੱਗੇ ਵਧੇ

ਮੁਹਾਲੀ: ਕੱਚੇ ਅਧਿਆਪਕਾਂ ਵੱਲੋਂ ਤੀਜੀ ਵਾਰ ਮੁੱਖ ਮੰਤਰੀ ਦੀ ਕੋਠੀ ਵੱਲ ਕੂਚ,ਬੈਰੀਕੇਡ ਤੋੜ ਕੇ ਅੱਗੇ ਵਧੇ

ਦਰਸ਼ਨ ਸਿੰਘ ਸੋਢੀ

ਮੁਹਾਲੀ, 21 ਜੁਲਾਈ

ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰ ਅਧਿਆਪਕ ਯੂਨੀਅਨਾਂ ਦੇ ਮੈਂਬਰਾਂ ਨੇ ਬੁੱਧਵਾਰ ਨੂੰ ਤੀਜੀ ਵਾਰ ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕੀਤਾ। ਕੱਚੇ ਅਧਿਆਪਕ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸਿੱਖਿਆ ਭਵਨ ਦੇ ਬਾਹਰ ਲੜੀਵਾਰ ਧਰਨੇ ’ਤੇ ਬੈਠੇ ਹਨ ਅਤੇ ਅੱਜ ਉਨ੍ਹਾਂ ਦਾ ਧਰਨਾ 36ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਉਧਰ ਸਤਿੰਦਰ ਸਿੰਘ ਕੰਗ ਤਰਨਤਾਰਨ, ਕੁਲਬੀਰ ਸਿੰਘ ਅਬੋਹਰ, ਕੁਲਵਿੰਦਰ ਸਿੰਘ ਨਾੜੂ, ਬੇਅੰਤ ਸਿੰਘ ਪਟਿਆਲਾ, ਸਮਰ ਸਿੰਘ ਮਾਨਸਾ ਅਤੇ ਰੋਹਿਤ ਕੁਮਾਰ ਅੰਮ੍ਰਿਤਸਰ ਸਿੱਖਿਆ ਭਵਨ ਦੀ ਛੱਤ ’ਤੇ ਡਟੇ ਹੋਏ ਹਨ। ਇਸ ਮੌਕੇ ਸੂਬਾ ਕਨਵੀਨਰ ਅਜਮੇਰ ਸਿੰਘ ਔਲਖ, ਗਗਨਦੀਪ ਕੌਰ ਅਬੋਹਰ, ਦਵਿੰਦਰ ਸਿੰਘ ਸੰਧੂ, ਹਰਪ੍ਰੀਤ ਕੌਰ ਅਤੇ ਵੀਰਪਾਲ ਕੌਰ ਸਿਧਾਣਾ, ਜਸਵੰਤ ਸਿੰਘ ਪੰਨੂ ਅਤੇ ਮੀਡੀਆ ਕੋਆਰਡੀਨੇਟ ਜੁਝਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਾਰ ਵਾਰ ਆਪਣੇ ਵਾਅਦਿਆਂ ਤੋਂ ਭੱਜ ਰਹੀ ਹੈ। ਮੀਟਿੰਗ ਤੈਅ ਕਰਕੇ ਹੁਣ ਮੰਤਰੀ ਸਮਾਂ ਨਹੀਂ ਦੇ ਰਹੇ ਹਨ, ਜਿਸ ਕਾਰਨ ਕੱਚੇ ਅਧਿਆਪਕਾਂ ਵਿੱਚ ਰੋਸ ਹੈ। ਅੱਜ ਕੱਚੇ ਅਧਿਆਪਕਾਂ ਨੇ ਸਰਕਾਰ ਤੋਂ ਇਨਸਾਫ਼ ਦੀ ਉਮੀਦ ਛੱਡ ਕੇ ਅੱਜ ਤੀਜੀ ਵਾਰ ਸਿੱਖਿਆ ਭਵਨ ਤੋਂ ਮੁੱਖ ਮੰਤਰੀ ਦੀ ਕੋਠੀ ਘੇਰਨ ਲਈ ਚੰਡੀਗੜ੍ਹ ਵੱਲ ਕੂਚ ਕਰ ਦਿੱਤਾ। ਹਾਲਾਂਕਿ ਮੁਹਾਲੀ ਪੁਲੀਸ ਨੇ ਵਾਈਪੀਅਸ ਚੌਕ ਨੇੜੇ ਬੈਰੀਕੇਡ ਲਗਾ ਕੇ ਪ੍ਰਦਰਸ਼ਨਕਾਰੀਆਂ ਦਾ ਰਾਹ ਰੋਕਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਅਧਿਆਪਕ ਅੱਗੇ ਲੰਘਣ ਵਿੱਚ ਸਫਲ ਹੋ ਗਏ। ਅੱਗੇ ਚੰਡੀਗੜ੍ਹ ਪੁਲੀਸ ਵੱਲੋਂ ਜ਼ਬਰਦਸਤ ਬੈਰੀਕੇਡਿੰਗ ਕੀਤੀ ਗਈ ਅਤੇ ਅਧਿਆਪਕਾਂ ਨੂੰ ਚੰਡੀਗੜ੍ਹ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ। ਚੰਡੀਗੜ੍ਹ ਪੁਲੀਸ ਨੇ ਆਪਣੇ ਹੱਥਾਂ ਵਿੱਚ ਸਖ਼ਤ ਕਾਨੂੰਨੀ ਕਾਰਵਾਈ ਕਰਨ ਅਤੇ ਲਾਠੀਚਾਰਜ ਕਰਨ ਦੀ ਚਿਤਾਵਨੀ ਵਾਲੇ ਪੋਸਟਰ ਵੀ ਫੜੇ ਹੋਏ ਹਨ। ਯੂਟੀ ਪੁਲੀਸ ਨੇ ਚਿਤਾਵਨੀ ਦਿੱਤੀ ਹੈ ਕਿ ਉਹ 5 ਮਿੰਟਾਂ ਵਿੱਚ ਵਾਪਸ ਚਲੇ ਜਾਣ ਨਹੀਂ ਤਾਂ ਮਜਬੂਰਨ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਅਤੇ ਜਲ ਤੋਪਾਂ ਵਰਤਣੀਆਂ ਪੈਣਗੀਆਂ ਅਤੇ ਇਸ ਦੌਰਾਨ ਕਿਸੇ ਅਧਿਆਪਕ ਨੂੰ ਗੰਭੀਰ ਸੱਟਾਂ ਲੱਗ ਸਕਦੀਆਂ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All