ਦਰਸ਼ਨ ਸਿੰਘ ਸੋਢੀ
ਮੁਹਾਲੀ, 28 ਮਾਰਚ
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਈ ਮਨੀਸ਼ਾ ਗੁਲਾਟੀ ਨੂੰ ਵੱਡਾ ਝਟਕਾ ਦਿੰਦਿਆਂ ਉਨ੍ਹਾਂ ਦੀ ਦਾਇਰ ਪਟੀਸ਼ਨ ਮੁੱਢੋਂ ਰੱਦ ਕਰ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਮਨੀਸ਼ਾ ਗੁਲਾਟੀ ਦੇ ਅਹੁਦੇ ਦੀ ਮਿਆਦ ਵਧਾਉਣ ਵਾਲਾ ਆਪਣਾ ਫੈਸਲਾ ਵਾਪਸ ਲੈ ਕੇ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਮਨੀਸ਼ਾ ਗੁਲਾਟੀ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਨੂੰ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਚੁਣੌਤੀ ਦਿੱਤੀ ਗਈ ਸੀ। ਅੱਜ ਹਾਈ ਕੋਰਟ ਨੇ ਮਨੀਸ਼ਾ ਗੁਲਾਟੀ ਦੀ ਸੁਣਵਾਈ ਕਰਦਿਆਂ ਪਟੀਸ਼ਨ ਨੂੰ ਰੱਦ ਕਰ ਦਿੱਤਾ।