DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਮੋਹਣਜੀਤ ਕਮੇਟੀ ਨੂੰ ਸਰਕਾਰ ਤੇ ਸਰਕਾਰੀ ਇਲਾਜ ’ਤੇ ਭਰੋਸਾ ਨਹੀਂ

ਪ੍ਰਾਈਵੇਟ ਹਸਪਤਾਲ ਜਾਂ ਪੀ ਜੀ ਆਈ ਤੋਂ ਇਲਾਜ ਦੀ ਮੰਗ

  • fb
  • twitter
  • whatsapp
  • whatsapp
featured-img featured-img
ਫਾਈਲ ਫੋਟੋ: ਰਾਜੇਸ਼ ਸੱਚਰ
Advertisement

ਮੋਹਣਜੀਤ ਸਿੰਘ ਇਨਸਾਫ਼ ਸੰਘਰਸ਼ ਕਮੇਟੀ ਨੇ ਜ਼ਿੰਮੇਵਾਰ ਪੁਲੀਸ ਅਫ਼ਸਰਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਕੇ ਤਸ਼ੱਦਦ ਤੇ ਕਕਾਰਾਂ ਦੀ ਬੇਅਦਬੀ ਦੇ ਦੋਸ਼ਾਂ ਤਹਿਤ ਕੇਸ ਦਰਜ ਕਰਨ ਸਣੇ ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਜਾਣਕਾਰੀ ਅਨੁਸਾਰ ਮੋਹਣਜੀਤ ਇਨਸਾਫ਼ ਸੰਘਰਸ਼ ਕਮੇਟੀ ਦੀ ਅਹਿਮ ਮੀਟਿੰਗ ਸਥਾਨਕ ਗੁਰਦੁਆਰਾ ਨਾਨਕਿਆਣਾ ਸਾਹਿਬ ਵਿੱਚ ਹੋਈ। ਮੀਟਿੰਗ ਵਿੱਚ ਸੰਘਰਸ਼ ਕਮੇਟੀ ਦੇ ਆਗੂ ਮਾਸਟਰ ਬਲਦੇਵ ਸਿੰਘ, ਵਿਨਰਜੀਤ ਸਿੰਘ ਗੋਲਡੀ, ਅਵਤਾਰ ਸਿੰਘ ਕਾਹਨਗੜ੍ਹ, ਚਮਨਦੀਪ ਸਿੰਘ ਮਿਲਖੀ, ਹਰਮਨਦੇਵ ਬਾਜਵਾ, ਰਜਿੰਦਰ ਦੀਪਾ, ਐਡਵੋਕੇਟ ਮਨਪ੍ਰੀਤ ਸਿੰਘ ਨਮੋਲ, ਗੁਰਨੈਬ ਸਿੰਘ ਰਾਮਪੁਰਾ, ਸਤਨਾਮ ਸਿੰਘ ਰੱਤੋਕੇ, ਵਿਜੇ ਲੰਕੇਸ਼, ਸਰਪੰਚ ਹਰਦੀਪ ਦੌਲਤਪੁਰ, ਐਡਵੋਕੇਟ ਜਗਮੀਤ ਸਿੰਘ ਸਮੇਤ ਮੈਂਬਰ ਸ਼ਾਮਲ ਸਨ। ਮੀਟਿੰਗ ਮਗਰੋਂ ਗੱਲਬਾਤ ਕਰਦਆਂ ਮੋਹਣਜੀਤ ਸਿੰਘ ਦੇ ਚਾਚਾ ਮਾਸਟਰ ਬਲਦੇਵ ਸਿੰਘ ਅਤੇ ਸੰਘਰਸ਼ ਕਮੇਟੀ ਮੈਂਬਰਾਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਮੋਹਣਜੀਤ ਦਾ ਪੁਖਤਾ ਇਲਾਜ ਕਰਾਉਣ ਦੀ ਬਜਾਏ ਮੋਹਣਜੀਤ ਨੂੰ ਇਨਸਾਫ਼ ਦਿਵਾਉਣ ਲਈ ਲੜੇ ਜਾ ਰਹੇ ਸੰਘਰਸ਼ ਨੂੰ ਤਾਰਪੀਡੋ ਕਰਨ ਦੇ ਰਾਹ ਤੁਰੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇ ਜ਼ਿੰਮੇਵਾਰ ਪੁਲੀਸ ਅਫ਼ਸਰਾਂ ਖ਼ਿਲਾਫ ਕਾਰਵਾਈ ਅਤੇ ਅਮਨ ਅਰੋੜਾ ਨੇ ਅਸਤੀਫ਼ਾ ਨਾ ਦਿੱਤਾ ਤਾਂ 13 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

Advertisement
Advertisement
×