ਮੋਨਾ ਜੈਸਵਾਲ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
ਭਾਜਪਾ ਦੀ ਸੂਬਾ ਮੀਤ ਪ੍ਰਧਾਨ ਅਤੇ ਪੈਟਰੋਲੀਅਮ ਡਾਇਰੈਕਟਰ ਮੋਨਾ ਜੈਸਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਉਨ੍ਹਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪ੍ਰਭਾਵਿਤ ਇਲਾਕਿਆਂ ਲਈ ਕੇਂਦਰ ਸਰਕਾਰ ਵੱਲੋਂ ਐਲਾਨੇ ਗਏ 1600 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਲਈ ਪ੍ਰਧਾਨ...
Advertisement
ਭਾਜਪਾ ਦੀ ਸੂਬਾ ਮੀਤ ਪ੍ਰਧਾਨ ਅਤੇ ਪੈਟਰੋਲੀਅਮ ਡਾਇਰੈਕਟਰ ਮੋਨਾ ਜੈਸਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਉਨ੍ਹਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪ੍ਰਭਾਵਿਤ ਇਲਾਕਿਆਂ ਲਈ ਕੇਂਦਰ ਸਰਕਾਰ ਵੱਲੋਂ ਐਲਾਨੇ ਗਏ 1600 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੋਦੀ ਦਾ ਇਹ ਕਦਮ ਪੰਜਾਬ ਦੇ ਲੱਖਾਂ ਪ੍ਰਭਾਵਿਤ ਪਰਿਵਾਰਾਂ ਲਈ ਜੀਵਨ ਬਚਾਉਣ ਵਾਲਾ ਸਾਬਤ ਹੋਵੇਗਾ। ਜੈਸਵਾਲ ਨੇ ਕਿਹਾ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਇਸ ਆਫ਼ਤ ਨੂੰ ਰਾਜਨੀਤੀ ਅਤੇ ਪ੍ਰਚਾਰ ਦਾ ਸਾਧਨ ਬਣਾ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਸਰਕਾਰ ਨੇ ਹਾਲੇ ਤਕ ਪ੍ਰਭਾਵਿਤ ਲੋਕਾਂ ਲਈ ਕਿਸੇ ਪੈਕੇਜ ਦਾ ਐਲਾਨ ਨਹੀਂ ਕੀਤਾ ਹੈ। ਮੋਨਾ ਜੈਸਵਾਲ ਨੇ ਕਿਹਾ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਸਿਰਫ਼ ਝੂਠ ਬੋਲ ਕੇ ਵੋਟ ਬੈਂਕ ਦੀ ਰਾਜਨੀਤੀ ਕਰਨਾ ਜਾਣਦੇ ਹਨ।
Advertisement
Advertisement