ਜਗਰਾਉਂ (ਨਿੱਜੀ ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦਾ ਵਫ਼ਦ ਅੱਜ ਇਥੇ ਅਨਾਜ ਮੰਡੀ ਵਿੱਚ ਕਿਸਾਨ ਮੇਲੇ ’ਚ ਪਹੁੰਚੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਮਿਲਿਆ। ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਮੀਂਹ ਕਾਰਨ ਤਬਾਹ ਹੋਈਆਂ ਫ਼ਸਲਾਂ ਸਣੇ ਮੂੰਗੀ ਫ਼ਸਲ ਘੱਟ ਭਾਅ ’ਤੇ ਖ਼ਰੀਦ ਦੇ ਮਾਮਲੇ ’ਚ ਮੁਆਵਜ਼ਾ ਮੰਗਿਆ। ਇਸ ’ਤੇ ਮੰਤਰੀ ਨੇ ਕਿਹਾ ਕਿ ਇਹ ਰਕਮ ਅੱਜ 4 ਅਕਤੂਬਰ ਤੋਂ ਹੀ ਸਬੰਧਤ ਕਿਸਾਨਾਂ ਦੇ ਖਾਤਿਆਂ ’ਚ ਪੈਣੀ ਸ਼ੁਰੂ ਹੋ ਚੁੱਕੀ ਹੈ।