DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Moosewala Shootout: ਚਾਰੋਂ ਸ਼ੂਟਰਾਂ ਨੂੰ ਅਦਾਲਤ ’ਚ ਪੇਸ਼ ਕਰਨ ਦਾ ਹੁਕਮ

ਜੋਗਿੰਦਰ ਸਿੰਘ ਮਾਨ ਮਾਨਸਾ, 27 ਨਵੰਬਰ Moosewala Shootout: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ’ਚ ਅੱਜ ਮਾਨਸਾ ਦੀ ਅਦਾਲਤ ਵਿੱਚ ਕੇਸ ਦੇ ਦੋ ਮੁੱਖ ਚਸ਼ਮਦੀਦ ਗਵਾਹਾਂ ਵਿੱਚੋਂ ਇੱਕ ਦੀ ਸ਼ਨਾਖਤ ਲਈ ਚਾਰ ਸ਼ੂਟਰਾਂ ਨੂੰ 13 ਦਸੰਬਰ ਨੂੰ ਪੇਸ਼...
  • fb
  • twitter
  • whatsapp
  • whatsapp
Advertisement

ਜੋਗਿੰਦਰ ਸਿੰਘ ਮਾਨ

ਮਾਨਸਾ, 27 ਨਵੰਬਰ

Advertisement

Moosewala Shootout: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ’ਚ ਅੱਜ ਮਾਨਸਾ ਦੀ ਅਦਾਲਤ ਵਿੱਚ ਕੇਸ ਦੇ ਦੋ ਮੁੱਖ ਚਸ਼ਮਦੀਦ ਗਵਾਹਾਂ ਵਿੱਚੋਂ ਇੱਕ ਦੀ ਸ਼ਨਾਖਤ ਲਈ ਚਾਰ ਸ਼ੂਟਰਾਂ ਨੂੰ 13 ਦਸੰਬਰ ਨੂੰ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਮਾਨਸਾ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਐੱਚ.ਐੱਸ. ਗਰੇਵਾਲ ਦੀ ਅਦਾਲਤ ਨੇ ਮਹਿੰਦਰਾ ਥਾਰ, ਜਿਸ ਵਿੱਚ ਮੂਸੇਵਾਲਾ ਮੌਤ ਹੋਣ ਵੇਲੇ ਸਵਾਰ ਸੀ ਅਤੇ ਸ਼ੂਟਰਾਂ ਵੱਲੋਂ ਹਮਲੇ ਦੌਰਾਨ ਵਰਤੇ ਗਏ ਏਕੇ 47 ਹਥਿਆਰ ਨੂੰ ਵੀ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਰੇਕੀ ਕਰਨ ਵਾਲੇ ਦੋ ਹੋਰ ਮੁਲਜ਼ਮਾਂ ਨੂੰ ਵੀ ਪੇਸ਼ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।

ਮਾਨਸਾ ਨੇੜਲੇ ਪਿੰਡ ਜਵਾਹਰਕੇ ’ਚ 29 ਮਈ, 2022 ਨੂੰ ਸਿੱਧੂ ਮੂਸੇਵਾਲਾ ਦਾ ਛੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਉਦੋਂ ਕਤਲ ਕਰ ਦਿੱਤਾ ਗਿਆ ਸੀ, ਜਦੋਂ ਉਹ ਆਪਣੇ ਦੋ ਦੋਸਤਾਂ ਨਾਲ ਜਾ ਰਿਹਾ ਸੀ। ਗੁਰਵਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਮੂਸੇਵਾਲਾ ਨਾਲ ਜਾ ਰਹੇ ਸਨ ਅਤੇ ਇਸ ਘਟਨਾ ਵਿੱਚ ਉਨ੍ਹਾਂ ਨੂੰ ਵੀ ਗੋਲੀਆਂ ਲੱਗੀਆਂ। ਗੁਰਵਿੰਦਰ ਦੇ ਸੱਜੇ ਹੱਥ ਵਿੱਚ ਗੋਲੀ ਲੱਗੀ ਹੈ ਅਤੇ ਗੁਰਪ੍ਰੀਤ ਦੀ ਖੱਬੀ ਬਾਂਹ, ਕੂਹਣੀ ਤੇ ਸੱਜੇ ਪੱਟ ਵਿੱਚ ਗੋਲੀਆਂ ਲੱਗੀਆਂ ਹਨ।

ਹੇਠਲੀ ਅਦਾਲਤ ਨੇ ਬੁੱਧਵਾਰ ਨੂੰ ਇਸਤਗਾਸਾ ਪੱਖ ਦੇ ਗਵਾਹ ਗੁਰਵਿੰਦਰ ਤੋਂ ਪੁੱਛ-ਪੜਤਾਲ ਸ਼ੁਰੂ ਕੀਤੀ ਅਤੇ ਉਸ ਦੇ ਬਿਆਨ ਦਰਜ ਕੀਤੇ। ਹਾਲਾਂਕਿ ਗੁਰਪ੍ਰੀਤ ਦੀ ਬਾਕੀ ਜਾਂਚ ਮੁਲਤਵੀ ਕਰ ਦਿੱਤੀ ਗਈ ਹੈ ਕਿਉਂਕਿ ਅਦਾਲਤ ਨੇ ਪੰਜਾਬ ਪੁਲੀਸ ਨੂੰ ਸ਼ੂਟਰਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਅਗਲੀ ਸੁਣਵਾਈ ’ਤੇ ਪੁਲੀਸ ਨੂੰ ਥਾਰ ਤੇ ਏਕੇ 47 ਸਮੇਤ ਕੇਸ ਜਾਇਦਾਦ ਅਦਾਲਤ ’ਚ ਪੇਸ਼ ਕਰਨ ਦੇ ਨਿਰਦੇਸ਼ ਦਿੰਦਿਆਂ ਮਾਮਲੇ ਦੀ ਅਗਲੀ ਕਾਰਵਾਈ ਲਈ 13 ਦਸੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਚਾਰ ਨਿਸ਼ਾਨੇਬਾਜ਼-ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ, ਦੀਪਕ ਮੁੰਡੀ, ਕਸ਼ਿਸ਼ ਉਰਫ਼ ਕੁਲਦੀਪ ਅਤੇ ਤਿੰਨ ਹੋਰ ਮੁਲਜ਼ਮ ਸੰਦੀਪ ਸਿੰਘ ਉਰਫ਼ ਕੇਕੜਾ ਅਤੇ ਕੇਸ਼ਵ-ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਨ।

ਇਸ ਤੋਂ ਪਹਿਲਾਂ ਅਗਸਤ ਮਹੀਨੇ ਵਿੱਚ ਸਰਕਾਰੀ ਗਵਾਹ ਗੁਰਪ੍ਰੀਤ ਨੇ ਸ਼ੁੱਕਰਵਾਰ ਨੂੰ ਹੇਠਲੀ ਅਦਾਲਤ ਵਿੱਚ ਚਾਰ ਸ਼ੂਟਰਾਂ ਦੀ ਪਛਾਣ ਕੀਤੀ ਸੀ। ਉਸਨੇ ਪੁਸ਼ਟੀ ਕੀਤੀ ਸੀ ਕਿ ਚਾਰਾਂ ਨੇ 2022 ਵਿੱਚ ਇੱਕ ਪੁਲੀਸ ਮੁਕਾਬਲੇ ਵਿੱਚ ਮਾਰੇ ਗਏ ਜਗਰੂਪ ਸਿੰਘ ਉਰਫ਼ ਰੂਪਾ ਅਤੇ ਮਨਪ੍ਰੀਤ ਸਿੰਘ ਉਰਫ਼ ਮੰਨੂ ਕੁੱਸਾ ਨਾਲ ਮੂਸੇਵਾਲਾ ਵਿੱਚ ਗੋਲੀਬਾਰੀ ਕੀਤੀ ਸੀ।

ਬਰਖ਼ਾਸਤ ਸੀਆਈਏ ਇੰਚਾਰਜ ਦੀ ਜ਼ਮਾਨਤ ਲਈ ਨਜ਼ਰਸਾਨੀ ਪਟੀਸ਼ਨ ਖਾਰਜ

ਮਾਨਸਾ (ਪੱਤਰ ਪ੍ਰੇਰਕ):

ਇੱਥੋਂ ਦੀ ਅਦਾਲਤ ਨੇ ਅੱਜ ਬਰਖਾਸਤ ਕੀਤੇ ਸੀਆਈਏ ਮਾਨਸਾ ਦੇ ਸਬ-ਇੰਸਪੈਕਟਰ ਪ੍ਰਿਤਪਾਲ ਸਿੰਘ ਦੀ ਜ਼ਮਾਨਤ ਦੀ ਰਿਵੀਜ਼ਨ ਪਟੀਸ਼ਨ ਖਾਰਜ ਕਰ ਦਿੱਤੀ। ਮੁਲਜ਼ਮ ’ਤੇ ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਨਾਮਜ਼ਦ ਗੈਂਗਸਟਰ ਦੀਪਕ ਟੀਨੂੰ ਦੀ ਮਾਨਸਾ ਪੁਲੀਸ ਦੀ ਕ੍ਰਾਈਮ ਇਨਵੈਸਟੀਗੇਸ਼ਨ ਏਜੰਸੀ (ਸੀਆਈਏ) ਯੂਨਿਟ ਦੀ ਹਿਰਾਸਤ ’ਚੋਂ ਭੱਜਣ ਵਿੱਚ ਮਦਦ ਕਰਨ ਦੇ ਦੋਸ਼ ਹਨ। ਗੈਂਗਸਟਰ ਦੀਪਕ ਟੀਨੂੰ ਪਹਿਲੀ ਅਕਤੂਬਰ, 2022 ਨੂੰ ਮਾਨਸਾ ਪੁਲੀਸ ਦੀ ਸੀਆਈਏ ਦੀ ਹਿਰਾਸਤ ਵਿੱਚੋਂ ਫ਼ਰਾਰ ਹੋ ਗਿਆ ਸੀ। ਪੰਜਾਬ ਪੁਲੀਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਕੇ ਸਬ-ਇੰਸਪੈਕਟਰ ਪ੍ਰਿਤਪਾਲ ਸਿੰਘ ਨੂੰ ਬਰਖਾਸਤ ਕਰ ਦਿੱਤਾ ਸੀ, ਜੋ ਗਾਇਕ ਦੇ ਕਤਲ ਕੇਸ ਦੀ ਜਾਂਚ ਕਰ ਰਹੀ ਐੱਸਆਈਟੀ ਦਾ ਮੈਂਬਰ ਸੀ। ਬਰਖਾਸਤ ਸਬ-ਇੰਸਪੈਕਟਰ ਪ੍ਰਿਤਪਾਲ ਸਿੰਘ ਦੀ ਜ਼ਮਾਨਤ ਦੀ ਰਿਵੀਜ਼ਨ ਪਟੀਸ਼ਨ ਖਾਰਜ ਕਰਨ ਸਬੰਧੀ ਪੁਸ਼ਟੀ ਸਿੱਧੂ ਮੂਸੇਵਾਲਾ ਪਰਿਵਾਰ ਦੇ ਐਡਵੋਕੇਟ ਸੁਰਿੰਦਰਪਾਲ ਸਿੰਘ ਮਿੱਤਲ ਵੱਲੋਂ ਦਿੱਤੀ ਗਈ ਹੈ।

Advertisement
×