ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਗਏ ਮਨਪ੍ਰੀਤ ਉਰਫ਼ ਮਨੀ ਰਈਆ ਅਤੇ ਮਨਦੀਪ ਉਰਫ਼ ਤੂਫ਼ਾਨ ਦਾ ਹੁਸ਼ਿਆਰਪੁਰ ਪੁਲੀਸ ਨੇ ਮਾਨਸਾ ਦੀ ਅਦਾਲਤ ਤੋਂ ਟਰਾਂਜ਼ਿਟ ਰਿਮਾਂਡ ਹਾਸਲ ਕਰ ਲਿਆ ਹੈ। ਮਾਨਸਾ ਪੁਲੀਸ ਨੇ ਦੋਹਾਂ ਨੂੰ 2 ਦਿਨ ਦਾ ਰਿਮਾਂਡ ਖਤਮ ਹੋਣ ’ਤੇ ਅੱਜ ਅਦਾਲਤ ’ਚ ਪੇਸ਼ ਕੀਤਾ ਸੀ। ਹੁਸ਼ਿਆਰਪੁਰ ਪੁਲੀਸ ਦੀ ਮੰਗ ’ਤੇ ਅਦਾਲਤ ਨੇ ਮੁਲਾਜ਼ਮਾਂ ਨੂੰ ਟਰਾਂਜ਼ਿਟ ਰਿਮਾਂਡ ’ਤੇ ਭੇਜ ਦਿੱਤਾ ਹੈ। -ਪੱਤਰ ਪ੍ਰੇਰਕ