ਲਾਹੌਰ, 18 ਨਵੰਬਰ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਭਾਰਤ ਤੋਂ 100 ਤੋਂ ਵੱਧ ਸਿੱਖ ਸ਼ਰਧਾਲੂਆਂ ਦੇ ਅੱਜ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਦੀ ਸੰਭਾਵਨਾ ਹੈ। ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਦੋਵਾਂ ਦੇਸ਼ਾਂ ਵਿਚਾਲੇ ਕਰਤਾਰਪੁਰ ਲਾਂਘਾ ਤਿੰਨ ਦਿਨਾਂ ਲਈ ਖੋਲ੍ਹ ਦਿੱਤਾ ਗਿਆ ਹੈ, ਜਿਸ ਦੇ ਦਰਸ਼ਨਾਂ ਲਈ ਵੀਜ਼ੇ ਦੀ ਲੋੜ ਨਹੀਂ ਹੈ। ਭਾਰਤ ਤੋਂ 28 ਸਿੱਖਾਂ ਦਾ ਪਹਿਲਾ ਜੱਥਾ ਬੁੱਧਵਾਰ ਨੂੰ ਵੀਜ਼ਾ ਮੁਕਤ ਲਾਂਘੇ ਰਾਹੀਂ ਪਾਕਿਸਤਾਨ ਦੇ ਪਵਿੱਤਰ ਗੁਰਦੁਆਰਾ ਕਰਤਾਰਪੁਰ ਸਾਹਿਬ ਪਹੁੰਚਿਆ। ਇਸੇ ਤਰ੍ਹਾਂ ਬੀਤੇ ਦਿਨ ਵਾਹਗਾ ਬਾਰਡਰ ਤੋਂ 2500 ਤੋਂ ਵੱਧ ਭਾਰਤੀ ਸਿੱਖ ਇੱਥੇ ਪੁੱਜੇ।