11 ਲੱਖ ਤੋਂ ਵੱਧ ਕਿਸਾਨਾਂ ਨੂੰ ਐੱਮ ਐੱਸ ਪੀ ਲਾਭ ਮਿਲਣ ਦਾ ਦਾਅਵਾ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਝੋਨੇ ਦੀ ਖਰੀਦ ਨੂੰ ਤੇਜ਼ੀ ਨਾਲ ਸਿਰੇ ਚਾੜ੍ਹਿਆ ਜਾ ਰਿਹਾ ਹੈ। ਇਸ ਦੌਰਾਨ ਮੰਡੀਆਂ ਵਿੱਚ ਝੋਨਾ ਲੈ ਕੇ ਆਉਣ ਵਾਲੇ ਕਿਸਾਨਾਂ ਦਾ ਝੋਨਾ ਨਾਲੋਂ-ਨਾਲ ਖਰੀਦਿਆ ਗਿਆ ਅਤੇ ਕਿਸਾਨਾਂ ਨੂੰ ਨਾਲੋਂ-ਨਾਲ ਭੁਗਤਾਨ ਕੀਤਾ ਗਿਆ ਹੈ। ਇਹ...
Advertisement
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਝੋਨੇ ਦੀ ਖਰੀਦ ਨੂੰ ਤੇਜ਼ੀ ਨਾਲ ਸਿਰੇ ਚਾੜ੍ਹਿਆ ਜਾ ਰਿਹਾ ਹੈ। ਇਸ ਦੌਰਾਨ ਮੰਡੀਆਂ ਵਿੱਚ ਝੋਨਾ ਲੈ ਕੇ ਆਉਣ ਵਾਲੇ ਕਿਸਾਨਾਂ ਦਾ ਝੋਨਾ ਨਾਲੋਂ-ਨਾਲ ਖਰੀਦਿਆ ਗਿਆ ਅਤੇ ਕਿਸਾਨਾਂ ਨੂੰ ਨਾਲੋਂ-ਨਾਲ ਭੁਗਤਾਨ ਕੀਤਾ ਗਿਆ ਹੈ। ਇਹ ਦਾਅਵਾ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨ ਸਦਕਾ ਬੁੱਧਵਾਰ ਰਾਤ ਤੱਕ ਸੂਬੇ ਦੇ 11,31,270 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਦਾ ਲਾਭ ਮਿਲਿਆ ਹੈ। ਇਸ ਵਿੱਚ ਪਟਿਆਲਾ ਜ਼ਿਲ੍ਹਾ ਸਭ ਤੋਂ ਅੱਗੇ ਹੈ, ਜਿਸ ਦੇ 96920 ਕਿਸਾਨਾਂ ਨੂੰ ਐੱਮ ਐੱਸ ਪੀ ਦਾ ਲਾਭ ਮਿਲ ਚੁੱਕਿਆ ਹੈ। ਪੰਜਾਬ ਦੀਆਂ ਮੰਡੀਆਂ ਵਿੱਚ ਕੁੱਲ 154 ਲੱਖ ਟਨ ਝੋਨੇ ਦੀ ਆਮਦ ਹੋਈ ਹੈ। ਇਸ ਵਿੱਚੋਂ 153 ਲੱਖ ਟਨ ਝੋਨਾ ਖਰੀਦਿਆ ਗਿਆ ਹੈ।
Advertisement
Advertisement
×

