ਮੈਗਾ ਪੀਟੀਐੱਮ ’ਚ 17 ਲੱਖ ਤੋਂ ਵੱਧ ਮਾਪਿਆਂ ਨੇ ਕੀਤੀ ਸ਼ਿਰਕਤ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 31 ਮਈ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਮਾਪਿਆਂ-ਅਧਿਆਪਕਾਂ ਦਰਮਿਆਨ ਤਾਲਮੇਲ ਨੂੰ ਮਜ਼ਬੂਤ ਕਰ ਕੇ ਵਿਦਿਆਰਥੀਆਂ ਦੇ ਨਤੀਜਿਆਂ ਵਿੱਚ ਹੋਰ ਸੁਧਾਰ ਕਰਨ ਲਈ ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਅੱਜ ਸੂਬੇ ਭਰ ਦੇ ਸਾਰੇ ਸਰਕਾਰੀ ਸਕੂਲਾਂ ’ਚ ਮੈਗਾ...
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 31 ਮਈ
Advertisement
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਮਾਪਿਆਂ-ਅਧਿਆਪਕਾਂ ਦਰਮਿਆਨ ਤਾਲਮੇਲ ਨੂੰ ਮਜ਼ਬੂਤ ਕਰ ਕੇ ਵਿਦਿਆਰਥੀਆਂ ਦੇ ਨਤੀਜਿਆਂ ਵਿੱਚ ਹੋਰ ਸੁਧਾਰ ਕਰਨ ਲਈ ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਅੱਜ ਸੂਬੇ ਭਰ ਦੇ ਸਾਰੇ ਸਰਕਾਰੀ ਸਕੂਲਾਂ ’ਚ ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐੱਮ) ਕਰਵਾਈ ਗਈ। ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਕਰਵਾਈ ਮੈਗਾ ਪੀਟੀਐੱਮ ਵਿੱਚ ਅੱਜ ਸੂਬੇ ਭਰ ਵਿੱਚ 17 ਲੱਖ ਤੋਂ ਵੱਧ ਮਾਪਿਆਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਨੇ ਆਪਣੇ ਬੱਚਿਆਂ ਦੀ ਆਕਦਮਿਕ ਪ੍ਰਗਤੀ ਤੇ ਸਮੁੱਚੇ ਵਿਕਾਸ ਬਾਰੇ ਜਾਣਕਾਰੀ ਹਾਸਲ ਕੀਤੀ ਹੈ। ਇਸ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪਿੰਡਾਂ ਸਵਾਮੀਪੁਰ, ਬਿਭੌਰ ਸਾਹਿਬ, ਰਾਮਪੁਰ ਸਾਹਨੀ, ਮੌਜੋਵਾਲ, ਛੋਟੇਵਾਲ, ਸੂਰੇਵਾਲ, ਸੁਖਸਾਲ, ਕੁਲਗਰਾਂ ’ਚ ਪਹੁੰਚ ਕੇ ਵਿਦਿਆਰਥੀਆਂ ਤੇ ਮਾਪਿਆਂ ਨਾਲ ਗੱਲਬਾਤ ਕੀਤੀ।
Advertisement
×