ਬੀ.ਐੱਡ ਦਾਖ਼ਲਾ ਪ੍ਰੀਖਿਆ ’ਚ 17 ਹਜ਼ਾਰ ਤੋਂ ਵੱਧ ਉਮੀਦਵਾਰ ਬੈਠੇ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਅੱਜ ਪੰਜਾਬ ਦੇ ਕਾਲਜਾਂ ਵਿੱਚ ਬੀ.ਐੱਡ ਕੋਰਸਾਂ ਵਿੱਚ ਦਾਖ਼ਲੇ ਲਈ ਕਰਵਾਈ ਗਈ ਸੰਯੁਕਤ ਬੀ.ਐੱਡ ਦਾਖ਼ਲਾ (ਪੰਜਾਬ)-2025 ਪ੍ਰਵੇਸ਼ ਪ੍ਰੀਖਿਆ ਲਈ 17,076 ਉਮੀਦਵਾਰਾਂ ਨੇ ਪ੍ਰੀਖਿਆ ਦਿੱਤੀ। ਪੀਯੂ ਦੇ ਪ੍ਰੀਖਿਆਵਾਂ ਕੰਟਰੋਲਰ ਪ੍ਰੋ. ਜਗਤ ਭੂਸ਼ਣ ਨੇ ਦੱਸਿਆ ਕਿ ਪ੍ਰੀਖਿਆ ਵਿੱਚ...
Advertisement
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਅੱਜ ਪੰਜਾਬ ਦੇ ਕਾਲਜਾਂ ਵਿੱਚ ਬੀ.ਐੱਡ ਕੋਰਸਾਂ ਵਿੱਚ ਦਾਖ਼ਲੇ ਲਈ ਕਰਵਾਈ ਗਈ ਸੰਯੁਕਤ ਬੀ.ਐੱਡ ਦਾਖ਼ਲਾ (ਪੰਜਾਬ)-2025 ਪ੍ਰਵੇਸ਼ ਪ੍ਰੀਖਿਆ ਲਈ 17,076 ਉਮੀਦਵਾਰਾਂ ਨੇ ਪ੍ਰੀਖਿਆ ਦਿੱਤੀ। ਪੀਯੂ ਦੇ ਪ੍ਰੀਖਿਆਵਾਂ ਕੰਟਰੋਲਰ ਪ੍ਰੋ. ਜਗਤ ਭੂਸ਼ਣ ਨੇ ਦੱਸਿਆ ਕਿ ਪ੍ਰੀਖਿਆ ਵਿੱਚ ਉਮੀਦਵਾਰਾਂ ਦੀ ਹਾਜ਼ਰੀ 96.48 ਫ਼ੀਸਦੀ ਰਹੀ। ਇਹ ਪ੍ਰੀਖਿਆ ਸਵੇਰੇ 10:30 ਵਜੇ ਤੋਂ ਦੁਪਹਿਰ 1:00 ਵਜੇ ਤੱਕ 49 ਸੈਂਟਰਾਂ ਵਿੱਚ ਲਈ ਗਈ, ਜਿਨ੍ਹਾਂ ਵਿੱਚੋਂ ਚਾਰ ਕੇਂਦਰ ਚੰਡੀਗੜ੍ਹ ਜਦਕਿ 45 ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਣਾਏ ਗਏ ਸਨ। ਇਹ ਪ੍ਰੀਖਿਆ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੀ। ਇਸ ਦੌਰਾਨ ਕਿਸੇ ਵੀ ਕੇਂਦਰ ਤੋਂ ਕਿਸੇ ਅਣਸੁਖਾਵੀਂ ਘਟਨਾ ਦੀ ਜਾਣਕਾਰੀ ਨਹੀਂ ਮਿਲੀ। ਇਸ ਸਮੁੱਚੀ ਪ੍ਰਕਿਰਿਆ ’ਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਮੋਬਾਈਲ ਜੈਮਰ ਲਾਏ ਗਏ ਸਨ।
Advertisement
Advertisement
×