ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਅਕਤੂਬਰ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਵਿੱਚ ਪੈਨਸ਼ਨਾਂ ਸਬੰਧੀ ਹੋਏ ਇੱਕ ਸਰਵੇਖਣ ਦੇ ਮੁਕੰਮਲ ਹੋਣ ਤੋਂ ਬਾਅਦ 90,248 ਮ੍ਰਿਤਕ ਲਾਭਪਾਤਰੀਆਂ ਦੀ ਪਛਾਣ ਹੋਈ ਹੈ, ਇਸ ਨਾਲ ਸਰਕਾਰ ਨੂੰ ਕਰੋੜਾਂ ਰੁਪਏ ਦੀ ਬੱਚਤ ਹੋਵੇਗੀ। ਉਨ੍ਹਾਂ ਦੱਸਿਆ ਕਿ ਬਜ਼ੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗਾਂ ਦੀਆਂ ਪੈਨਸ਼ਨਾਂ ਸਬੰਧੀ ਹੋਏ ਸਰਵੇਖਣ ਦੌਰਾਨ 90,248 ਲਾਭਪਾਤਰੀਆਂ ਦੀ ਪਛਾਣ ਹੋਣ ਨਾਲ ਸਰਕਾਰ ਨੂੰ ਪ੍ਰਤੀ ਮਹੀਨਾ 13.53 ਕਰੋੜ ਰੁਪਏ ਦੀ ਬੱਚਤ ਹੋਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇ 30.46 ਲੱਖ ਲਾਭਪਾਤਰੀਆਂ ਦਾ ਸਰਵੇਖਣ ਕਰਵਾਇਆ ਗਿਆ ਹੈ। ਇਸ ਸਰਵੇਖਣ ਨਾਲ ਸਰਕਾਰ ਦਾ ਵਿੱਤੀ ਨੁਕਸਾਨ ਹੋਣੋਂ ਰੁਕ ਗਿਆ ਹੈ।