DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਮੁੱਖ ਮੰਤਰੀ ਨੂੰ ਘੇਰਨ ਜਾਂਦੇ ਸੱਤ ਸੌ ਤੋਂ ਵੱਧ ਅਧਿਆਪਕ ਹਿਰਾਸਤ ’ਚ ਲਏ

ਸਹਾਇਕ ਪ੍ਰੋਫੈਸਰਾਂ ਅਤੇ ਕੰਪਿਊਟਰ ਟੀਚਰਜ਼ ਯੂਨੀਅਨ ਦੇ ਆਗੂਆਂ ਨੂੰ ਵੀ ਪੁਲੀਸ ਨੇ ਥਾਣੇ ਡੱਕਿਆ

  • fb
  • twitter
  • whatsapp
  • whatsapp
featured-img featured-img
ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਜਾਂਦੇ ਅਧਿਆਪਕਾਂ ਨੂੰ ਅੱਗੇ ਵਧਣ ਤੋਂ ਰੋਕਦੀ ਹੋਈ ਪੁਲੀਸ।
Advertisement

ਆਜ਼ਾਦੀ ਦਿਹਾੜੇ ਮੌਕੇ ਪੁਲੀਸ ਨੇ ਮੁੱਖ ਮੰਤਰੀ ਨੂੰ ਘੇਰਨ ਜਾਂਦੇ 700 ਤੋਂ ਵੱਧ ਅਧਿਆਪਕਾਂ ਨੂੰ ਹਿਰਾਸਤ ਵਿੱਚ ਲਿਆ ਹੈ। 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਫਰੰਟ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਨ ਲਈ ਰੋਸ ਪ੍ਰਦਰਸ਼ਨ ਕੀਤਾ ਗਿਆ।

ਪ੍ਰੋਫੈਸਰਾਂ ਅਤੇ ਪੁਲੀਸ ਵਿਚਕਾਰ ਜ਼ਬਰਦਸਤ ਧੱਕਾ-ਮੁੱਕੀ ਹੋਈ, ਜਿਸ ਮਗਰੋਂ ਪੁਲੀਸ ਨੇ 150 ਤੋਂ ਜ਼ਿਆਦਾ ਸਹਾਇਕ ਪ੍ਰੋਫੈਸਰਾਂ ਨੂੰ ਹਿਰਾਸਤ ’ਚ ਲੈ ਕੇ ਵੱਖ-ਵੱਖ ਥਾਣਿਆਂ ਵਿੱਚ ਡੱਕ ਦਿੱਤਾ। ਇਹ ਪ੍ਰਦਰਸ਼ਨ ਮੁੱਖ ਮੰਤਰੀ ਨਾਲ ਤੈਅ 13 ਅਗਸਤ ਦੀ ਮੀਟਿੰਗ ਨਾ ਹੋਣ ਦੇ ਰੋਸ ਵਜੋਂ ਕੀਤਾ ਗਿਆ।

Advertisement

ਜ਼ਿਕਰਯੋਗ ਹੈ ਕਿ ਲੰਘੀ 4 ਅਗਸਤ ਨੂੰ 1158 ਫਰੰਟ ਵੱਲੋਂ ਚੰਡੀਗੜ੍ਹ ’ਚ ਕੀਤੇ ਰੋਸ ਪ੍ਰਦਰਸ਼ਨ ਦੇ ਦਬਾਅ ਹੇਠ ਪ੍ਰਸ਼ਾਸਨ ਨੇ 13 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੀਟਿੰਗ ਕਰਵਾਉਣ ਦਾ ਲਿਖਤੀ ਭਰੋਸਾ ਦਿੱਤਾ ਸੀ ਪਰ ਸਰਕਾਰ ਦੇ ਮੀਟਿੰਗ ਨਾ ਕਰਨ ਕਾਰਨ ਅਤੇ ਪਹਿਲਾਂ ਦਿੱਤੀ ਗਈ ਚਿਤਾਵਨੀ ਅਨੁਸਾਰ ਅੱਜ ਉੱਚ ਸਿੱਖਿਆ ਪ੍ਰਾਪਤ ਪ੍ਰੋਫੈਸਰਾਂ ਨੇ ਇਹ ਰੋਸ ਮੁਜ਼ਾਹਰਾ ਕੀਤਾ ਹੈ। ਇਸ ਮੌਕੇ ਡਾ. ਸੋਹੇਲ ਢਿੱਲੋਂ ਨੇ ਕਿਹਾ ਕਿ ਸਰਕਾਰੀ ਨਾਕਾਮੀਆਂ ਕਾਰਨ ਪੀਐੱਚ ਡੀ ਤੱਕ ਉੱਚ ਸਿੱਖਿਆ ਪ੍ਰਾਪਤ ਨੌਜਵਾਨ ਪਿਛਲੇ ਅੱਧੇ ਦਹਾਕੇ ਤੋਂ ਸੜਕਾਂ ’ਤੇ ਰੁਲਣ ਲਈ ਮਜਬੂਰ ਹਨ। ਸੁਪਰੀਮ ਕੋਰਟ ਵੱਲੋਂ ਭਰਤੀ ਰੱਦ ਕੀਤੇ ਜਾਣ ਕਾਰਨ 1158 ਪਰਿਵਾਰਾਂ ਦਾ ਭਵਿੱਖ ਦਾਅ ’ਤੇ ਲੱਗਾ ਹੋਇਆ ਹੈ, ਪਰ ਸਰਕਾਰ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਦੀ ਗੱਲ ਸੁਣਨ ਦੀ ਥਾਂ ਉਨ੍ਹਾਂ ’ਤੇ ਜਬਰ ਕਰ ਰਹੀ ਹੈ। ਡਾ. ਪਰਮਜੀਤ ਸਿੰਘ ਨੇ ਕਿਹਾ ਕਿ ਫਰੰਟ ਦੀ ਮੁੱਖ ਮੰਗ ਹੈ ਕਿ ਪੰਜਾਬ ਸਰਕਾਰ ਵਿਧਾਨ ਸਭਾ ਵਿੱਚ ਵਿਸ਼ੇਸ਼ ਐਕਟ ਪਾਸ ਕਰਕੇ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਸਥਾਈ ਰੁਜ਼ਗਾਰ ਨੂੰ ਸੁਰੱਖਿਅਤ ਕਰੇ। ਡਾ. ਕਰਮਜੀਤ ਸਿੰਘ ਅਤੇ ਪ੍ਰੋ. ਪ੍ਰਿਤਪਾਲ ਸਿੰਘ ਨੇ ਚਿਤਾਵਨੀ ਦਿੱਤੀ ਕਿ ਜੇ ਵੱਖ-ਵੱਖ ਥਾਣਿਆਂ ਵਿੱਚ ਡੱਕੇ ਗਏ ਉਨ੍ਹਾਂ ਦੇ 150 ਤੋਂ ਵੱਧ ਸਾਥੀਆਂ ਨੂੰ ਤੁਰੰਤ ਰਿਹਾਅ ਨਾ ਕੀਤਾ ਗਿਆ ਅਤੇ ਸਥਾਈ ਰੁਜ਼ਗਾਰ ਨੂੰ ਸੁਰੱਖਿਅਤ ਕਰਨ ਲਈ ਵਿਧਾਨ ਸਭਾ ਵਿੱਚ ਐਕਟ ਨਾ ਲਿਆਂਦਾ ਗਿਆ ਤਾਂ 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਫਰੰਟ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਸੂਬਾ ਪੱਧਰੀ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ।

Advertisement

ਇਸ ਤੋਂ ਇਲਾਵਾ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੇ ਆਗੂ ਵੀ ਆਪਣੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਕਰਨਾ ਚਾਹੁੰਦੇ ਸਨ ਪਰ ਪੁਲੀਸ ਨੇ ਉਨ੍ਹਾਂ ਨੂੰ ਸਮਾਗਮ ਲਈ ਥਾਂ ਤੋਂ ਪਿੱਛੇ 7 ਨੰਬਰ ਚੁੰਗੀ ’ਤੇ ਰੋਕ ਲਿਆ ਗਿਆ ਅਤੇ ਹਿਰਾਸਤ ’ਚ ਲੈ ਕੇ ਵੱਖ ਵੱਖ ਥਾਣਿਆਂ ਵਿੱਚ ਬੰਦ ਕਰ ਦਿੱਤਾ।

Advertisement
×