ਨਸ਼ੇੜੀ ਪੁੱਤ ਤੋਂ ਦੁਖੀ ਮਾਂ ਵੱਲੋਂ ਖ਼ੁਦਕੁਸ਼ੀ
ਪਿਤਾ ਦੀ ਸ਼ਿਕਾੲਿਤ ’ਤੇ ਪੁੱਤਰ ਗ੍ਰਿਫ਼ਤਾਰ
Advertisement
ਇਥੇ ਨਸ਼ੇੜੀ ਨੌਜਵਾਨ ਤੋਂ ਪ੍ਰੇਸ਼ਾਨ ਹੋ ਕੇ ਉਸ ਦੀ ਮਾਂ ਨੇ ਜ਼ਹਿਰ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਮਨਜੀਤ ਕੌਰ ਵਾਸੀ ਵਾਰਡ ਨੰਬਰ-29, ਨਿਊ ਬੈਂਕ ਕਲੋਨੀ ਵਜੋਂ ਹੋਈ ਹੈ। ਪੁਲੀਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ। ਡੀਐੱਸਪੀ ਸਿਟੀ ਸੁਮੀਰ ਸਿੰਘ ਮਾਨ ਅਨੁਸਾਰ ਮ੍ਰਿਤਕਾ ਦੇ ਪੁੱਤਰ ਅਵਤਾਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮ੍ਰਿਤਕਾ ਦੇ ਪਤੀ ਸੁਰਿੰਦਰ ਪਾਲ ਸਿੰਘ ਨੇ ਦੋਸ਼ ਲਾਇਆ ਕਿ ਉਸ ਦਾ ਬੇਟਾ ਲੰਬੇ ਸਮੇਂ ਤੋਂ ਨਸ਼ਿਆਂ ਦਾ ਆਦੀ ਹੈ ਅਤੇ ਰੋਜ਼ਾਨਾ ਨਸ਼ੇ ਲਈ ਆਪਣੀ ਮਾਂ ਤੋਂ ਪੈਸੇ ਦੀ ਮੰਗਦਾ ਸੀ। ਹਾਲ ਹੀ ਵਿੱਚ ਉਸ ਨੇ ਆਪਣੇ-ਆਪ ਨੂੰ ਖ਼ਤਮ ਕਰਨ ਦੀ ਧਮਕੀ ਵੀ ਦਿੱਤੀ ਸੀ ਜਿਸ ਤੋਂ ਉਸ ਦੀ ਮਾਂ ਡਰ ਗਈ। ਅੱਜ ਵੀ ਉਸ ਨੇ ਆਪਣੀ ਮਾਂ ਤੋਂ ਪੈਸਿਆਂ ਲਈ ਉਸ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਮਨਜੀਤ ਕੌਰ ਨੇ ਆਪਣੇ ਪੁੱਤ ਨੂੰ ਕਿਹਾ ਕਿ ਉਸ ਦੇ ਰੋਜ਼ ਦੇ ਕਲੇਸ਼ ਤੋਂ ਤੰਗ ਆ ਗਈ ਹੈ, ਜਿਸ ਤੋਂ ਬਾਅਦ ਉਸ ਨੇ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ। ਜ਼ਹਿਰ ਨਿਗਲਣ ਬਾਅਦ ਤੋਂ ਪਰਿਵਾਰ ਮਨਜੀਤ ਕੌਰ ਨੂੰ ਸਿਵਲ ਹਸਪਤਾਲ ਪਠਾਨਕੋਟ ਇਲਾਜ ਲਈ ਲੈ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੁਰਿੰਦਰ ਪਾਲ ਸਿੰਘ ਨੇ ਇਸ ਮੌਤ ਲਈ ਆਪਣੇ ਪੁੱਤਰ ਅਵਤਾਰ ਸਿੰਘ ਨੂੰ ਜ਼ਿੰਮੇਵਾਰ ਦੱਸਿਆ ਅਤੇ ਪੁਲੀਸ ਥਾਣਾ ਡਿਵੀਜ਼ਨ ਨੰਬਰ-1 ਵਿੱਚ ਸ਼ਿਕਾਇਤ ਦਰਜ ਕਰਵਾ ਦਿੱਤੀ।
Advertisement
Advertisement