ਗੁਰਨਾਮ ਸਿੰਘ ਅਕੀਦਾ
ਪਟਿਆਲਾ, 13 ਅਗਸਤ
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਵਾਂ ਮੋਤੀ ਮਹਿਲ ਘੇਰ ਲਿਆ। ਇਸ ਸਮੇਂ ਉੱਥੇ ਲਗਾਏ ਧਰਨੇ ਵਿਚ ਸਹਿਕਾਰੀ ਸਭਾਵਾਂ ਦੇ ਜੇ ਆਰ ਨੇ ਖ਼ੁਦ ਆ ਕੇ ਲੈਟਰ ਜਾਰੀ ਕਰਕੇ ਸਹਿਕਾਰੀ ਸੁਸਾਇਟੀਆਂ ਦੇ ਮੈਂਬਰ ਬਣਾਉਣ ਸਬੰਧੀ ਲਿਖਤੀ ਪੱਤਰ ਦਿੱਤਾ।