ਫ਼ਤਹਿਗੜ੍ਹ ਸਾਹਿਬ: ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਦੇ ਸਿਵਲ ਇੰਜਨੀਅਰਿੰਗ ਵਿਭਾਗ ਦੇ ਈਕੋ ਕਲੱਬ ਵੱਲੋਂ ਵਾਤਾਵਰਨ ਜਾਗਰੂਕਤਾ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਲਖਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਰਾਖੀ ਲਈ ਜਾਗਰੂਕ ਕੀਤਾ। ਵੱਖ-ਵੱਖ ਸ਼ਾਖਾਵਾਂ ਦੇ ਵਿਦਿਆਰਥੀਆਂ ਨੇ ‘ਸਾਡਾ ਵਾਤਾਵਰਣ’ ਵਿਸ਼ੇ ’ਤੇ ਵਿਦਿਆਰਥੀਆਂ ਦੁਆਰਾ ਪੋਸਟਰ ਮੇਕਿੰਗ, ਕਵਿਤਾ, ਗਾਇਣ, ਸਕਿੱਟ ਅਤੇ ਪ੍ਰੇਰਣਾਦਾਇਕ ਭਾਸ਼ਣ ਵਰਗੀਆਂ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆਂ। ਸਮਾਗਮ ਦਾ ਸੰਚਾਲਨ ਪ੍ਰੋ. ਗਗਨਦੀਪ ਸਿੰਘ ਸਿਵਲ ਇੰਜਨੀਅਰਿੰਗ ਵਿਭਾਗ ਨੇ ਕੀਤਾ। ਅੰਤ ਵਿਚ ਸਮਾਗਮ ਦੇ ਜੇਤੂਆਂ ਨੂੰ ਸਰਟੀਫਿਕੇਟ ਅਤੇ ਟਰਾਫੀਆਂ ਦਿੱਤੀਆਂ ਗਈਆਂ ਅਤੇ ਭਾਗ ਲੈਣ ਵਾਲਿਆਂ ਨੂੰ ਬੂਟੇ ਵੰਡੇ ਗਏ। -ਨਿੱਜੀ ਪੱਤਰ ਪ੍ਰੇਰਕ