ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 7 ਅਗਸਤ
ਕਿਰਤੀ ਕਿਸਾਨ ਯੂਨੀਅਨ ਵੱਲੋਂ ਪੰਜਾਬ ਦੇ ਪਾਣੀਆਂ ਲਈ ਵਿੱਢੇ ਸੰਘਰਸ਼ ਤਹਿਤ 8 ਅਗਸਤ ਨੂੰ ਵਿਧਾਇਕਾਂ ਤੇ ਸੰਸਦ ਮੈਂਬਰਾਂ ਦੇ ਘਰਾਂ ਵੱਲ ਮੋਟਰਸਾਈਕਲ ਮਾਰਚ ਕੀਤਾ ਜਾ ਰਿਹਾ ਹੈ। ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਅਤੇ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀਆਂ ਦਾ ਮਸਲਾ ਰਿਪੇਰੀਅਨ ਸਿਧਾਂਤ ਮੁਤਾਬਕ ਹੱਲ ਕਰਾਉਣ ਲਈ ਤੇ ਸਾਰਾ ਸਾਲ ਸਾਰੀ ਜ਼ਮੀਨ ਤੱਕ ਨਹਿਰੀ ਪਾਣੀ ਪਹੁੰਚਾਉਣ, ਡੈਮ ਸੇਫਟੀ ਐਕਟ ਰੱਦ ਕਰਾਉਣ, ਹਰੇ ਇਨਕਲਾਬ ਦੇ ਪਾਣੀ ਬਰਬਾਦ ਕਰਨ ਵਾਲੇ ਖੇਤੀ ਮਾਡਲ ਦੇ ਬਦਲਾਅ ਲਈ ਤੇ ਮੋਘਿਆਂ ਦੇ ਮੁੱਢ ਸਮੇਤ ਪਿੰਡਾਂ ਤੇ ਸ਼ਹਿਰਾਂ ਵਿੱਚ ਰੀਚਾਰਜ ਪੁਆਂਇੰਟ ਬਣਾਏ ਜਾਣ ਦੀ ਮੰਗ ਸਬੰਧੀ ਇਹ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਮੰਗਾਂ ਮਨਵਾਏ ਜਾਣ ਤੱਕ ਇਹ ਸੰਘਰਸ਼ ਜਾਰੀ ਰਹੇਗਾ।