ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਅਪਰੈਲ
ਸ਼ਹਿਰ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਵੱਖ-ਵੱਖ ਥਾਵਾਂ ਤੋਂ ਮੋਬਾਈਲ ਫੋਨ ਤੇ ਨਕਦੀ ਝਪਟ ਕੇ ਫਰਾਰ ਹੋ ਗਏ ਹਨ। ਥਾਣਾ ਸੈਕਟਰ-39 ਦੀ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਹਿਲੀ ਘਟਨਾ ਸੈਕਟਰ-37 ਵਿੱਚ ਬਾਲ ਨਿਕੇਤਨ ਸਕੂਲ ਨੇੜੇ ਵਾਪਰੀ ਹੈ, ਜਿੱਥੋਂ ਮੋਟਰਸਾਈਕਲ ਸਵਾਰ ਨੌਜਵਾਨ ਰਾਹੁਲ ਵਾਸੀ ਸੈਕਟਰ-25 ਨੂੰ ਘੇਰ ਕੇ ਉਸ ਦਾ ਮੋਬਾਈਲ ਫੋਨ ਤੇ 300 ਰੁਪਏ ਨਕਦੀ ਝਪਟ ਕੇ ਫਰਾਰ ਹੋ ਗਏ। ਇਸੇ ਤਰ੍ਹਾਂ ਸੈਕਟਰ-25 ਵਿੱਚੋਂ ਮੋਟਰਸਾਈਕਲ ਸਵਾਰ ਨੌਜਵਾਨ ਰਾਮ ਲਾਲ ਵਾਸੀ ਸੈਕਟਰ-25 ਤੋਂ 2500 ਰੁਪਏ ਝਪਟ ਕੇ ਫਰਾਰ ਹੋ ਗਏ। ਥਾਣਾ ਸੈਕਟਰ-39 ਦੀ ਪੁਲੀਸ ਨੇ ਦੋਵਾਂ ਮਾਮਲਿਆਂ ਵਿੱਚ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰੇ ਖੰਗਾਲ ਰਹੀ ਹੈ।