ਪੱਤਰ ਪ੍ਰੇਰਕ
ਨੂਰਪੁਰ ਬੇਦੀ, 9 ਦਸੰਬਰ
ਇਥੇ ਟੈਂਕਰ ਹੇਠ ਕੁਚਲੇ ਜਾਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਹਰੀਸ਼ ਕੁਮਾਰ ਨੂਰਪੁਰ ਬੇਦੀ ਤਹਿਸੀਲ ਕੰਪਲੈਕਸ ਲਾਗੇ ਮਕਾਨਾਂ ਦੇ ਨਕਸ਼ੇ ਬਣਾਉਣ ਦਾ ਕੰਮ ਕਰਦਾ ਸੀ। ਉਹ ਮੋਟਰਸਾਈਕਲ ’ਤੇ ਨੂਰਪੁਰ ਬੇਦੀ ਤਰਫ਼ ਆ ਰਿਹਾ ਸੀ। ਜਦੋਂ ਉਹ ਸਥਾਨਕ ਸਟੇਟ ਬੈਂਕ ਆਫ਼ ਇੰਡੀਆ ਤੋਂ ਅੱਗੇ ਪਹੁੰਚਿਆ ਤਾਂ ਊਨਾ ਤੋਂ ਅੰਬਾਲਾ ਜਾ ਰਹੇ ਤੇਲ ਟੈਂਕਰ ਨੇ ਉਸ ਦੇ ਮੋਟਰਸਾਈਕਲ ਨੂੰ ਪਿੱਛੋਂ ਟੱਕਰ ਮਾਰ ਦਿੱਤੀ। ਹਾਦਸੇ ਕਾਰਨ ਹਰੀਸ਼ ਗੰਭੀਰ ਜ਼ਖਮੀ ਹੋ ਗਿਆ। ਹਰੀਸ਼ ਨੂੰ ਸਰਕਾਰੀ ਹਸਪਤਾਲ ਲਿਜਾਇਆ ਜਾ ਰਿਹਾ ਸੀ ਪਰ ਉਸ ਨੇ ਰਸਤੇ ’ਚ ਹੀ ਦਮ ਤੋੜ ਦਿੱਤਾ।