DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸੰਸਦ ਮੈਂਬਰ ਬਿਧੂੜੀ ਵੱਲੋਂ ਅਕਾਲ ਤਖ਼ਤ ਤੋਂ ਖਿਮਾ ਯਾਚਨਾ

ਜਥੇਦਾਰ ਨੂੰ ਪੱਤਰ ਲਿਖਿਆ; ਸੱਜਣ ਕੁਮਾਰ ਦੀ ਮੌਤ ’ਤੇ ਦੁੱਖ ਪ੍ਰਗਟ ਕਰਨ ਦੀ ਗਲਤੀ ਮੰਨੀ

  • fb
  • twitter
  • whatsapp
  • whatsapp
Advertisement

1984 ਸਿੱਖ ਕਤਲੇਆਮ ਮਾਮਲੇ ਵਿੱਚ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਮੌਤ ਮਗਰੋਂ ਉਸ ਦੇ ਘਰ ਦੁੱਖ ਸਾਂਝਾ ਕਰਨ ਵਾਲਿਆਂ ਵਿੱਚ ਸ਼ਾਮਲ ਦੱਖਣੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਰਾਮਵੀਰ ਸਿੰਘ ਬਿਧੂੜੀ ਨੇ ਇਸ ਗਲਤੀ ਵਾਸਤੇ ਅਕਾਲ ਤਖ਼ਤ ਤੋਂ ਖਿਮਾ ਯਾਚਨਾ ਕੀਤੀ ਹੈ।

ਉਨ੍ਹਾਂ ਇਸ ਸਬੰਧ ਵਿੱਚ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੱਤਰ ਭੇਜਿਆ ਹੈ ਜਿਸ ਵਿੱਚ ਉਸ ਨੇ ਗਲਤੀ ਨੂੰ ਸਵੀਕਾਰ ਕਰਦਿਆਂ ਇਸ ਦੀ ਖਿਮਾ ਯਾਚਨਾ ਕੀਤੀ ਹੈ। ਭਾਜਪਾ ਦੇ ਸੰਸਦ ਮੈਂਬਰ ਰਾਮਵੀਰ ਸਿੰਘ ਬਿਧੂੜੀ ਨੇ ਜਥੇਦਾਰ ਦੇ ਨਾਂ ਭੇਜੇ ਪੱਤਰ ਵਿੱਚ ਦੱਸਿਆ ਕਿ ਸੱਜਣ ਕੁਮਾਰ ਦੀ ਮੌਤ ਉਪਰੰਤ ਕੁਝ ਸਾਥੀ ਸੰਸਦ ਮੈਂਬਰਾਂ ਦੇ ਕਹਿਣ ’ਤੇ ਉਹ ਉਸ ਦੇ ਘਰ ਅਫ਼ਸੋਸ ਪ੍ਰਗਟ ਕਰਨ ਚਲੇ ਗਏ ਸਨ। ਉਨ੍ਹਾਂ ਆਖਿਆ ਕਿ ਉਸ ਕੋਲੋਂ ਗਲਤੀ ਹੋਈ ਹੈ ਅਤੇ ਉਹ ਇਸ ਗਲਤੀ ਦੀ ਖਿਮਾ ਯਾਚਨਾ ਕਰਦੇ ਹਨ।

Advertisement

ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਕਾਂਗਰਸੀ ਆਗੂ ਸੱਜਣ ਕੁਮਾਰ ਨਾਲ ਕੋਈ ਹਮਦਰਦੀ ਨਹੀਂ ਰੱਖਦੇ ਸਗੋਂ ਕਾਂਗਰਸ ਵਿੱਚ ਹੁੰਦਿਆਂ ਇਸੇ ਕਾਰਨ ਉਨ੍ਹਾਂ ਉਸ ਨਾਲ ਕਦੇ ਗੱਲਬਾਤ ਵੀ ਨਹੀਂ ਕੀਤੀ ਸੀ। ਉਨ੍ਹਾਂ ਆਖਿਆ ਕਿ ਉਹ ਹਮੇਸ਼ਾ ਸਿੱਖ ਕੌਮ ਦੇ ਹਿਤੈਸ਼ੀ ਰਹੇ ਹਨ ਅਤੇ ਸਿੱਖ ਕੌਮ ਦੇ ਹਿੱਤ ਵਿੱਚ ਕੰਮ ਕੀਤਾ ਹੈ। ਉਨ੍ਹਾਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਿੱਖਾਂ ਦੀ ਸਰਵਉੱਚ ਸੰਸਥਾ ਹੈ ਅਤੇ ਉਹ ਇਸ ਅੱਗੇ ਸਿਰ ਝੁਕਾਉਂਦੇ ਹੋਏ ਆਪਣੀ ਗਲਤੀ ਸਵੀਕਾਰ ਕਰਕੇ ਖਿਮਾ ਯਾਚਨਾ ਦੀ ਅਪੀਲ ਕਰਦੇ ਹਨ। ਉਨ੍ਹਾਂ ਨੂੰ ਖਿਮਾ ਕਰਕੇ ਇਸ ਮਾਮਲੇ ਵਿੱਚ ਸੁਰਖਰੂ ਕੀਤਾ ਜਾਵੇ।

Advertisement

Advertisement
×