ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

kang write letter to Shah ਸੰਸਦ ਮੈਂਬਰ ਮਾਲਵਿੰਦਰ ਕੰਗ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ

ਚੰਡੀਗੜ੍ਹ ਵਿੱਚ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਦੇ ਪ੍ਰਸਤਾਵ ਦਾ ਕੀਤਾ ਸਖ਼ਤ ਵਿਰੋਧ
ਮਾਲਵਿੰਦਰ ਸਿੰਘ ਕੰਗ।
Advertisement

ਆਤਿਸ਼ ਗੁਪਤਾ

ਚੰਡੀਗੜ੍ਹ, 16 ਨਵੰਬਰ

Advertisement

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਚੰਡੀਗੜ੍ਹ ਵਿੱਚ ਵਿਧਾਨ ਸਭਾ ਦੀ ਇਮਾਰਤ ਬਣਾਉਣ ਲਈ ਹਰਿਆਣਾ ਨੂੰ ਜ਼ਮੀਨ ਅਲਾਟ ਕਰਨ ਦੇ ਕੇਂਦਰ ਸਰਕਾਰ ਦੇ ਪ੍ਰਸਤਾਵ ’ਤੇ ਡੂੰਘੀ ਚਿੰਤਾ ਜ਼ਾਹਿਰ ਕੀਤੀ ਹੈ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੇ ਪੱਤਰ ਵਿੱਚ ਕੰਗ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਤਜਵੀਜ਼ ਪੰਜਾਬ ਦੀ ਰਾਜਧਾਨੀ ’ਤੇ ਕਬਜ਼ਾ ਕਰਨ ਦੇ ਬਰਾਬਰ ਹੈ ਅਤੇ ਚੰਡੀਗੜ੍ਹ ’ਤੇ ਪੰਜਾਬ ਦੇ ਲੋਕਾਂ ਦੇ ਅਧਿਕਾਰਾਂ ਦੇ ਖ਼ਿਲਾਫ਼ ਹੈ।

ਕੰਗ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਪਣੀ ਰਾਜਧਾਨੀ ਬਣਾਉਣ ਲਈ ਆਪਣੀ ਜ਼ਮੀਨ ਦੀ ਕੁਰਬਾਨੀ ਦਿੱਤੀ ਹੈ ਅਤੇ ਵਿਧਾਨ ਸਭਾ ਦੀ ਇਮਾਰਤ ਲਈ ਹਰਿਆਣਾ ਨੂੰ ਜ਼ਮੀਨ ਅਲਾਟ ਕਰਨ ਦਾ ਕੋਈ ਵੀ ਕਦਮ ਲੰਬੇ ਸਮੇਂ ਦੀ ਵਚਨਬੱਧਤਾ ਨੂੰ ਕਮਜ਼ੋਰ ਕਰੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਸਤਾਵ ਸਿਰਫ਼ ਖੇਤਰੀ ਮੁੱਦਾ ਨਹੀਂ ਹੈ, ਸਗੋਂ ਪੰਜਾਬ ਦੇ ਲੋਕਾਂ ਦੇ ਅਧਿਕਾਰਾਂ ਦਾ ਵੀ ਘਾਣ ਹੈ। ਆਪਣੇ ਪੱਤਰ ਵਿੱਚ, ਕੰਗ ਨੇ ਇਸ ਮਾਮਲੇ ਬਾਰੇ ਵਿਸਥਾਰ ਵਿੱਚ ਚਰਚਾ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਤੁਰੰਤ ਮੀਟਿੰਗ ਕਰਨ ਦੀ ਬੇਨਤੀ ਕੀਤੀ ਹੈ ਅਤੇ ਚੰਡੀਗੜ੍ਹ ਦੀ ਸਥਾਪਨਾ ਦੇ ਹਿੱਤਾਂ ਤੇ ਇਤਿਹਾਸਕ ਸੰਦਰਭ ਦਾ ਸਨਮਾਨ ਕਰਦੇ ਹੋਏ ਢੁੱਕਵੇਂ ਹੱਲ ਦੀ ਮੰਗ ਕੀਤੀ ਹੈ।

ਅਖ਼ੀਰ ਵਿੱਚ ਕੰਗ ਨੇ ਆਸ ਪ੍ਰਗਟਾਈ ਕਿ ਕੇਂਦਰ ਸਰਕਾਰ ਇਸ ਪ੍ਰਸਤਾਵ ’ਤੇ ਮੁੜ ਵਿਚਾਰ ਕਰੇਗੀ ਅਤੇ ਪੰਜਾਬ ਦੇ ਲੋਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰੇਗੀ। ਉਨ੍ਹਾਂ ਪੰਜਾਬ ਦੀ ਰਾਜਧਾਨੀ ਵਜੋਂ ਚੰਡੀਗੜ੍ਹ ਦੀ ਅਖੰਡਤਾ ਦੀ ਰਾਖੀ ਲਈ ‘ਆਪ’ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ।

Advertisement