ਚੰਡੀਗੜ੍ਹ, 6 ਜਨਵਰੀ
ਪਟਿਆਲਾ ਤੋਂ ਕਾਂਗਰਸੀ ਸੰਸਦ ਮੈਂਬਰ ਪ੍ਰਨੀਤ ਕੌਰ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਪਾਜ਼ੇਟਿਵ ਰਿਪੋਰਟ ਦੀ ਪੁਸ਼ਟੀ ਕਰਦਿਆਂ ਲਿਖਿਆ ਕਿ ਉਹ ਠੀਕ-ਠਾਕ ਹਨ ਤੇ ਜਿਹੜੇ ਲੋਕ ਪਿਛਲੇ ਕੁਝ ਦਿਨਾਂ ਵਿੱਚ ਉਨ੍ਹਾਂ ਦੇ ਸੰਪਰਕ ਵਿੱਚ ਆਏ ਹਨ, ਉਹ ਵੀ ਆਪਣੇ ਟੈਸਟ ਕਰਵਾ ਲੈਣ। -ਪੀਟੀਆਈ