ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸੰਸਦ ਮੈਂਬਰ ਸਾਹਨੀ ਨੇ ਪੰਜਾਬ ਲਈ ਕੇਂਦਰ ਤੋਂ ਸਹਿਯੋਗ ਮੰਗਿਆ

ਟ੍ਰਿਬਿਉੂਨ ਨਿਉੂਜ਼ ਸਰਵਿਸ ਅੰਮ੍ਰਿਤਸਰ, 19 ਜੂਨ ਪੰਜਾਬ ਦੇ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਕੇਂਦਰ ਨੂੰ ਪੰਜਾਬ ਵਿੱਚ ਬਿਹਤਰ ਬੁਨਿਆਦੀ ਢਾਂਚੇ ਲਈ ਢੁਕਵੀਂ ਵਿੱਤੀ ਮਦਦ ਦੇਣ ਅਤੇ ਵਿਸ਼ੇਸ਼ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਹੈ। ਸਾਹਨੀ ਨੇ...
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 19 ਜੂਨ

Advertisement

ਪੰਜਾਬ ਦੇ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਕੇਂਦਰ ਨੂੰ ਪੰਜਾਬ ਵਿੱਚ ਬਿਹਤਰ ਬੁਨਿਆਦੀ ਢਾਂਚੇ ਲਈ ਢੁਕਵੀਂ ਵਿੱਤੀ ਮਦਦ ਦੇਣ ਅਤੇ ਵਿਸ਼ੇਸ਼ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਹੈ। ਸਾਹਨੀ ਨੇ ਪੀਐੱਲਆਈ ਸਕੀਮਾਂ ਵਿੱਚ ਹੋਰ ਉਦਯੋਗਾਂ ਨੂੰ ਸ਼ਾਮਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਪ੍ਰਣਾਲੀ ਵਿਚ ਸੁਧਾਰ ਕਰਨ, ਫ਼ਸਲੀ ਵਿਭਿੰਨਤਾ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ’ਤੇ ਧਿਆਨ ਕੇਂਦਰਿਤ ਕਰਨ ਲਈ ਇੱਕ ਵਿਆਪਕ ਪਹੁੰਚ ਦੀ ਲੋੜ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਵਾਤਾਵਰਨ ਲਈ ਪੈਦਾ ਹੋ ਰਹੀਆ ਚੁਣੌਤੀਆਂ ਘਟਾਈਆਂ ਜਾ ਸਕਣ। ਉਨ੍ਹਾਂ ਨੇ ਡਾ. ਐੱਮਐੱਸ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਲਈ ਕਿਸਾਨਾਂ ਨਾਲ ਗੱਲਬਾਤ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਤੇ ਮਹਿੰਗਾਈ ਖਤਮ ਕਰਨ ਲਈ ਕੇਂਦਰ ਨੂੰ ਤੁਰੰਤ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ।

Advertisement
Tags :
AAPGovt of IndiaMP Vikramjeet Singh Sahney