DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Mt. Everest ਫ਼ਤਹਿ ਕਰਨ ਵਾਲੇ ਅਜੈਪਾਲ ਧਾਲੀਵਾਲ ਦਾ ਸਨਮਾਨ

ਬਾਬਾ ਬਲਬੀਰ ਸਿੰਘ ਨੇ ਸਿਰੋਪਾ, ਦੋਸ਼ਾਲਾ ਤੇ ਸਿਰੀ ਸਾਹਿਬ ਭੇਟ ਕੀਤੀ

  • fb
  • twitter
  • whatsapp
  • whatsapp
featured-img featured-img
ਅਜੈਪਾਲ ਸਿੰਘ ਧਾਲੀਵਾਲ ਦਾ ਸਨਮਾਨ ਕਰਦੇ ਹੋਏ ਬਾਬਾ ਬਲਬੀਰ ਸਿੰਘ।
Advertisement

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਐਵਰੈਸਟ ਫ਼ਤਹਿ ਕਰਨ ਵਾਲੇ ਪਹਿਲੇ ਕੈਨੇਡੀਅਨ ਸਿੱਖ ਅਤੇ ਪੰਜਾਬੀ ਮੂਲ ਦੇ ਵਕੀਲ ਅਜੈਪਾਲ ਸਿੰਘ ਧਾਲੀਵਾਲ ਨੂੰ ਸਿਰੋਪੇ, ਦੋਸ਼ਾਲਾ ਅਤੇ ਸਿਰੀ ਸਾਹਿਬ ਭੇਟ ਕਰ ਕੇ ਸਨਮਾਨਿਤ ਕੀਤਾ। ਇਸ ਮੌਕੇ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਅਜੈਪਾਲ ਸਿੰਘ ਦੀ ਇਹ ਪ੍ਰਾਪਤੀ ਸਮੁੱਚੇ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ ਅਤੇ ਉਨ੍ਹਾਂ ਨੇ ਆਪਣੀ ਮਿਹਨਤ ਤੇ ਦ੍ਰਿੜ੍ਹ ਇਰਾਦੇ ਨਾਲ ਨੌਜਵਾਨਾਂ ਲਈ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਐਵਰੈਸਟ ਦੀ ਚੋਟੀ ’ਤੇ ਪਹੁੰਚ ਕੇ ਅਜੈਪਾਲ ਸਿੰਘ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਸੁਨੇਹੇ ‘ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ’ ਨੂੰ ਸੰਸਾਰ ਤੱਕ ਪਹੁੰਚਾਉਣਾ ਵੀ ਸਿੱਖ ਕੌਮ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਐਡਵੋਕੇਟ ਕਰਨਰਾਜਬੀਰ ਸਿੰਘ, ਬਾਬਾ ਗੁਰਮੁਖ ਸਿੰਘ ਅਤੇ ਬਾਬਾ ਸੁਖਦੇਵ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

Advertisement
Advertisement
×