DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Muktsar: ਨਸ਼ੇ ਦੇ ਦੈਂਤ ਨੇ ਨਿਗਲਿਆ ਤਿੰਨ ਧੀਆਂ ਦਾ ਪਿਓ 

ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ, ਇੱਕ ਗ੍ਰਿਫ਼ਤਾਰ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ
Advertisement

ਮੁਕਤਸਰ ਜ਼ਿਲ੍ਹੇ ਦੇ ਪਿੰਡ ਲੱਕੜਵਾਲਾ ਵਿਖੇ ਸੋਮਵਾਰ ਨੂੰ ਕਥਿਤ ਤੌਰ 'ਤੇ ਚਿੱਟੇ ਦਾ ਟੀਕਾ ਲਗਾਉਣ ਨਾਲ ਇੱਕ ਖੇਤ ਮਜ਼ਦੂਰ ਦੀ ਮੌਤ ਹੋ ਗਈ। ਮ੍ਰਿਤਕ ਤਿੰਨ ਧੀਆਂ ਦਾ ਪਿਓ ਸੀ। ਸਦਰ ਮਲੋਟ ਪੁਲੀਸ ਨੇ ਇਸ ਮਾਮਲੇ ਵਿੱਚ ਦੋ ਵਿਅਕਤੀਆਂ ਵਿਰੁੱਧ ਬੀ ਐੱਨ ਐੱਸ ਦੀ ਧਾਰਾ 105 (ਗੈਰ-ਇਰਾਦਤਨ ਕਤਲ) ਤਹਿਤ ਮਾਮਲਾ ਦਰਜ ਕਰਕੇ ਇੱਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਮ੍ਰਿਤਕ ਸੁਖਚੈਨ ਸਿੰਘ ਦੇ ਛੋਟੇ ਭਰਾ ਲਖਵੀਰ ਸਿੰਘ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਸੁਖਚੈਨ ਨੇ ਕਰੀਬ ਚਾਰ ਮਹੀਨੇ ਪਹਿਲਾਂ ਨਸ਼ਾ ਕਰਨਾ ਸ਼ੁਰੂ ਕੀਤਾ ਸੀ ਪਰ ਨਸ਼ਾ ਛੁਡਾਊ ਇਲਾਜ ਕਰਵਾਉਣ ਤੋਂ ਬਾਅਦ ਉਸ ਨੇ ਨਸ਼ਾ ਛੱਡ ਦਿੱਤਾ ਸੀ।

Advertisement

ਲਖਵੀਰ ਨੇ ਦੋਸ਼ ਲਾਇਆ, 'ਸੁਖਚੈਨ ਐਤਵਾਰ ਰਾਤ ਗੋਇੰਦਵਾਲ ਸਾਹਿਬ ਤੋਂ ਸਰ੍ਹੋਂ ਦੀ ਵਾਢੀ ਕਰਕੇ ਵਾਪਸ ਆਇਆ ਸੀ। ਸੋਮਵਾਰ ਨੂੰ ਉਹ ਘਰੋਂ ਚਲਾ ਗਿਆ ਅਤੇ ਜਦੋਂ ਪਰਿਵਾਰਕ ਮੈਂਬਰ ਉਸ ਦੀ ਭਾਲ ਵਿੱਚ ਪਿੰਡ ਦੇ ਹੀ ਇੱਕ ਵਿਅਕਤੀ ਦੀਪ ਸਿੰਘ ਦੇ ਘਰ ਪਹੁੰਚੇ, ਤਾਂ ਉੱਥੇ ਸੁਖਚੈਨ ਇੱਕ ਮੰਜੇ 'ਤੇ ਬੇਹੋਸ਼ ਪਿਆ ਸੀ। ਦੀਪ ਨੇ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਦੋਵਾਂ ਨੇ ਚਿੱਟੇ ਦਾ ਟੀਕਾ ਲਗਾਇਆ ਸੀ ਅਤੇ ਉਹ ਸੁਖਚੈਨ ਦੇ ਸਿਰ 'ਤੇ ਪਾਣੀ ਪਾ ਕੇ ਉਸ ਨੂੰ ਹੋਸ਼ ਵਿੱਚ ਲਿਆਉਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਉਸ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ।'

Advertisement

ਪੁਲੀਸ ਅਧਿਕਾਰੀ ਨੇ ਦੱਸਿਆ ਕਿ ਦੀਪ ਸਿੰਘ ਅਤੇ ਕਥਿਤ ਤੌਰ 'ਤੇ ਚਿੱਟਾ ਸਪਲਾਈ ਕਰਨ ਵਾਲੇ ਆਲਮਵਾਲਾ ਵਾਸੀ ਦੇਸ ਰਾਜ ਦੇਸਾ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਦੀਪ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਮੁਲਜ਼ਮ ਦੇਸਾ ਅਜੇ ਫਰਾਰ ਹੈ।

Advertisement
×