ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 22 ਦਸੰਬਰ
ਮੁਹਾਲੀ ਦੇ ਵਸਨੀਕ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਅਤੇ ਕਥਿਤ ਤੌਰ ’ਤੇ ਕਤਲ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਖ਼ਿਲਾਫ਼ ਪੁਲੀਸ ਨੇ ਅੱਜ ਮੁਹਾਲੀ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਹੈ। 500 ਤੋਂ ਵੱਧ ਪੰਨਿਆਂ ਦੇ ਇਸ ਚਲਾਨ ਵਿੱਚ ਸਿਟ ਨੇ ਕਈ ਗੰਭੀਰ ਦੋਸ਼ ਲਗਾਏ ਹਨ। ਅਦਾਲਤ ਨੇ ਸੁਮੇਧ ਸੈਣੀ ਨੂੰ ਨੋਟਿਸ ਜਾਰੀ ਕਰ ਕੇ 22 ਜਨਵਰੀ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਹੈ।
ਇਸ ਸਬੰਧੀ ਪੀੜਤ ਪਰਿਵਾਰ ਦੇ ਮੈਂਬਰ ਪਲਵਿੰਦਰ ਸਿੰਘ ਮੁਲਤਾਨੀ ਦੀ ਸ਼ਿਕਾਇਤ ’ਤੇ ਮਟੌਰ ਥਾਣੇ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਸੁਮੇਧ ਸੈਣੀ ਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਸਨ।