ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 24 ਨਵੰਬਰ
ਬਲਵੰਤ ਸਿੰਘ ਮੁਲਤਾਨੀ ਕੇਸ ਵਿੱਚ ਵਾਅਦਾਮੁਆਫ਼ ਗਵਾਹ ਬਣੇ ਯੂਟੀ ਪੁਲੀਸ ਦੇ ਸਾਬਕਾ ਇੰਸਪੈਕਟਰ ਜਗੀਰ ਸਿੰਘ ਨੇ ਅੱਜ ਮੁਹਾਲੀ ਅਦਾਲਤ ਵਿੱਚ ਇਕ ਅਰਜ਼ੀ ਦਾਇਰ ਕਰਕੇ ਉਸ ਦਾ ਪਾਸਪੋਰਟ ਰਿਲੀਜ਼ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਆਪਣਾ ਪੱਖ ਰੱਖਣ ਲਈ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 29 ਦਸੰਬਰ ਨੂੰ ਹੋਵੇਗੀ।
ਇੱਥੋਂ ਦੇ ਮਟੌਰ ਥਾਣੇ ਵਿੱਚ ਸੁਮੇਧ ਸੈਣੀ ਖ਼ਿਲਾਫ਼ ਅਪਰਾਧਿਕ ਮਾਮਲੇ ਵਿੱਚ ਜਗੀਰ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਸੀ ਪਰ ਬਾਅਦ ਵਿੱਚ ਉਹ ਸੈਣੀ ਦੇ ਖ਼ਿਲਾਫ਼ ਵਾਅਦਾਮੁਆਫ਼ ਗਵਾਹ ਬਣ ਗਿਆ ਸੀ ਅਤੇ ਕੇਸ ਦਰਜ ਹੋਣ ਤੋਂ ਬਾਅਦ ਸਾਬਕਾ ਇੰਸਪੈਕਟਰ ਦਾ ਪਾਸਪੋਰਟ ਜ਼ਬਤ ਕਰ ਲਿਆ ਗਿਆ ਸੀ।