ਨਵੀਂ ਦਿੱਲੀ, 26 ਸਤੰਬਰ
ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੇ 1991 ਦੇ ਮੁਲਤਾਨੀ ਮਾਮਲੇ ਵਿੱਚ ਦਰਜ ਐੱਫਆਈਆਰ ਰੱਦ ਕਰਨ ਲਈ ਸੁਪਰੀਮ ਕੋਰਟ ਦਾ ਦਰ ਖੜਕਾਇਆ ਹੈ। ਉਸ ਦੀ ਕੇਸ ਰੱਦ ਕਰਨ ਬਾਰੇ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖਾਰਜ ਕਰ ਦਿੱਤੀ ਸੀ। ਜਸਟਿਸ ਅਸ਼ੋਕ ਭੂਸ਼ਣ ਦੀ ਅਗਵਾਈ ਵਾਲੇ ਬੈਂਚ ਨੇ ਸੈਣੀ ਦੀ ਪਟੀਸ਼ਨ ’ਤੇ ਸੁਣਵਾਈ ਲਈ ਪਹਿਲੀ ਅਕਤੂਬਰ ਦਾ ਦਿਨ ਤੈਅ ਕੀਤਾ ਹੈ।