ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 9 ਅਕਤੂਬਰ
ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਮਾਮਲੇ ਵਿੱਚ ਨਾਮਜ਼ਦ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਮੁਹਾਲੀ ਦੇ ਮਟੌਰ ਥਾਣੇ ਵਿੱਚ ਦਰਜ ਐਫ਼ਆਈਆਰ ਨੂੰ ਰੱਦ ਕਰਨ ਦੇ ਮਾਮਲੇ ਦੀ ਸੁਣਵਾਈ ਟਲ ਗਈ ਹੈ। ਵਿਸ਼ੇਸ਼ ਸਰਕਾਰੀ ਵਕੀਲ ਸਰਤੇਜ ਸਿੰਘ ਨਰੂਲਾ ਨੇ ਦੱਸਿਆ ਕਿ ਅੱਜ ਇਸ ਮਾਮਲੇ ਦੀ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਣੀ ਸੀ ਪਰ ਸਾਬਕਾ ਡੀਜੀਪੀ ਦੇ ਵਕੀਲ ਨੇ ਸਿਹਤ ਖਰਾਬੀ ਕਾਰਨ ਅਦਾਲਤ ਤੋਂ ਸਮਾਂ ਮੰਗਿਆ ਜਿਸ ’ਤੇ ਅਦਾਲਤ ਨੇ ਕੇਸ ਦੀ ਸੁਣਵਾਈ 14 ਅਕਤੂਬਰ ’ਤੇ ਅੱਗੇ ਪਾ ਦਿੱਤੀ ਹੈ। ਸੈਣੀ ਨੇ ਆਪਣੇ ਵਕੀਲਾਂ ਰਾਹੀਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਉਸ ਖ਼ਿਲਾਫ਼ ਮਟੌਰ ਥਾਣੇ ਵਿੱਚ ਦਰਜ ਅਪਰਾਧਿਕ ਕੇਸ ਨੂੰ ਮੁੱਢੋਂ ਰੱਦ ਕਰਨ ਦੀ ਮੰਗ ਕੀਤੀ ਹੈ।