ਕਤਲ ਮਾਮਲੇ ਦੇ ਮੁਲਜ਼ਮ ਨੂੰ ਜੇਲ੍ਹ ਭੇਜਿਆ
ਪੁਲੀਸ ਨੇ ਪੱਛਮੀ ਖੇਤਰ ’ਚ 13 ਸਾਲਾ ਲੜਕੀ ਦੀ ਜਬਰ-ਜਨਾਹ ਮਗਰੋਂ ਕਤਲ ਮਾਮਲੇ ਵਿੱਚ ਮੁਲਜ਼ਮ ਰਿੰਪੀ ਨੂੰ ਅੱਜ ਜਲੰਧਰ ਦੀ ਸੈਸ਼ਨ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਉਸ ਨੂੰ ਜੇਲ੍ਹ ਭੇਜ ਦਿੱਤਾ ਹੈ। ਇਸ ਮਾਮਲੇ ਵਿੱਚ ਰਿੰਪੀ ਨੂੰ ਵਾਹਨ ਦੇਣ...
Advertisement
ਪੁਲੀਸ ਨੇ ਪੱਛਮੀ ਖੇਤਰ ’ਚ 13 ਸਾਲਾ ਲੜਕੀ ਦੀ ਜਬਰ-ਜਨਾਹ ਮਗਰੋਂ ਕਤਲ ਮਾਮਲੇ ਵਿੱਚ ਮੁਲਜ਼ਮ ਰਿੰਪੀ ਨੂੰ ਅੱਜ ਜਲੰਧਰ ਦੀ ਸੈਸ਼ਨ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਉਸ ਨੂੰ ਜੇਲ੍ਹ ਭੇਜ ਦਿੱਤਾ ਹੈ। ਇਸ ਮਾਮਲੇ ਵਿੱਚ ਰਿੰਪੀ ਨੂੰ ਵਾਹਨ ਦੇਣ ਵਾਲੇ ਵਿਅਕਤੀ ਖ਼ਿਲਾਫ਼ ਦੋਸ਼ ਸਾਬਤ ਨਹੀਂ ਹੋਇਆ, ਜਿਸ ਕਾਰਨ ਉਸ ਨੂੰ ਕਲੀਨ ਚਿੱਟ ਦਿੱਤੀ ਗਈ ਹੈ। ਇਸ ਦੌਰਾਨ ਇਸ ਮਾਮਲੇ ਵਿੱਚ ਪੁਲੀਸ ਕਰਮਚਾਰੀਆਂ ਦੀ ਲਾਪ੍ਰਵਾਹੀ ਅਤੇ ਦਰਜਾ ਚਾਰ ਕਰਮਚਾਰੀਆਂ ਤੋਂ ਸੀ ਸੀ ਟੀ ਵੀ ਫੁਟੇਜ ਚੈੱਕ ਕਰਵਾਉਣ ਦੀ ਵਿਭਾਗੀ ਜਾਂਚ ਚੱਲ ਰਹੀ ਹੈ।
Advertisement
Advertisement
×

