ਬੇਅੰਤ ਸਿੰਘ ਸੰਧੂ
ਪੱਟੀ, 6 ਜਨਵਰੀ
ਪਿੰਡ ਕੈਰੋਂ ਵਿੱਚ ਮੈਡੀਕਲ ਸਟੋਰ ਦੇ ਮਾਲਕ ਗੁਰਲਾਲ ਸਿੰਘ ਗੁੱਗੂ ਪੁੱਤਰ ਸੁਖਦੇਵ ਸਿੰਘ ਵਾਸੀ ਬਲੇਕੀਆ ਮੁਹੱਲਾ ਪੱਟੀ ਦੀ ਅੱਜ ਦੇਰ ਸ਼ਾਮ ਅਣਪਛਾਤੇ ਮੋਟਸਾਈਕਲ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹ ਸਿਵਲ ਹਸਪਤਾਲ ਕੈਰੋਂ ਦੇ ਸਾਹਮਣੇ ਮੈਡੀਕਲ ਸਟੋਰ ਚਲਾਉਦਾ ਸੀ ਅਤੇ ਪਿਛਲੇ 7 ਸਾਲਾਂ ਤੋਂ 108 ਨੰਬਰ ਐਂਬੂਲੈਂਸ ਵਿੱਚ ਮੈਡੀਕਲ ਫਾਰਮਾਸਿਸਟ ਦਾ ਕੰਮ ਕਰਦਾ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਲਾਲ ਦੀ ਕਿਸੇ ਨਾਲ ਦੁਸ਼ਮਣੀ ਨਹੀਂ ਸੀ। ਡੀਐੱਸਪੀ ਮਨਿੰਦਰਪਾਲ ਸਿੰਘ ਅਤੇ ਐੱਸਐੱਚਓ ਸਿਟੀ ਲਖਬੀਰ ਸਿੰਘ ਨੇ ਦੱਸਿਆ ਕਿ ਹਮਲਾਵਰਾਂ ਨੇ ਗੁਰਲਾਲ ਨੂੰ ਪੰਜ ਗੋਲੀਆਂ ਮਾਰੀਆਂ। ਪੁਲੀਸ ਕਤਲ ਦੇ ਕਾਰਨਾਂ ਦਾ ਪਤਾ ਲਗਾ ਰਹੀ ਹੈ।