ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਤੇਜ਼ਧਾਰ ਹਥਿਆਰਾਂ ਨਾਲ ਨਾਬਾਲਗ ਕਤਲ

ਇਥੋਂ ਦੇ ਇਕਬਾਲ ਨਗਰ ’ਚ ਕੱਲ੍ਹ ਰਾਤ ਦਸਵੀਂ ਵਿੱਚ ਪੜ੍ਹਦੇ 16 ਸਾਲਾ ਅਰੁਣ ਕੁਮਾਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਪੁਲੀਸ ਨੇ ਮ੍ਰਿਤਕ ਦੇ ਪਿਤਾ ਸਾਗਰ ਦੇ ਬਿਆਨ ’ਤੇ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਪੰਜ ਨੌਜਵਾਨਾਂ...
Advertisement

ਇਥੋਂ ਦੇ ਇਕਬਾਲ ਨਗਰ ’ਚ ਕੱਲ੍ਹ ਰਾਤ ਦਸਵੀਂ ਵਿੱਚ ਪੜ੍ਹਦੇ 16 ਸਾਲਾ ਅਰੁਣ ਕੁਮਾਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਪੁਲੀਸ ਨੇ ਮ੍ਰਿਤਕ ਦੇ ਪਿਤਾ ਸਾਗਰ ਦੇ ਬਿਆਨ ’ਤੇ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਪੰਜ ਨੌਜਵਾਨਾਂ ਨੂੰ ਪੁੱਛ-ਪੜਤਾਲ ਲਈ ਹਿਰਾਸਤ ’ਚ ਲਿਆ ਹੈ। ਜਾਣਕਾਰੀ ਅਨੁਸਾਰ ਐਤਵਾਰ ਦੇਰ ਸ਼ਾਮ ਅਰੁਣ ਦਾ ਨੌਜਵਾਨਾਂ ਨਾਲ ਝਗੜਾ ਹੋ ਗਿਆ ਸੀ। ਇਸੇ ਕਾਰਨ ਰਾਤ ਸਮੇਂ ਉਨ੍ਹਾਂ ਨੌਜਵਾਨਾਂ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਇਸ ਮਗਰੋਂ ਅਰੁਣ ਨੂੰ ਜਦੋਂ ਜ਼ਖ਼ਮੀ ਹਾਲਤ ’ਚ ਸਿਵਲ ਹਸਪਤਾਲ ਮੰਡੀ ਗੋਬਿੰਦਗੜ੍ਹ ਲਿਜਾਇਆ ਜਾ ਰਿਹਾ ਸੀ ਪਰ ਰਸਤੇ ਵਿੱਚ ਉਸ ਦੀ ਮੌਤ ਹੋ ਗਈ। ਥਾਣਾ ਮੁਖੀ ਸੰਦੀਪ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਪੋਸਟਮਾਰਟਮ ਮਗਰੋਂ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। ਪਤਾ ਲੱਗਿਆ ਹੈ ਕਿ ਹਮਲਾਵਰਾਂ ਦੀ ਉਮਰ 16 ਤੋਂ 21 ਸਾਲ ਵਿਚਕਾਰ ਹੈ।

Advertisement
Advertisement
Show comments