ਜੋਗਿੰਦਰ ਸਿੰਘ ਮਾਨ/ਬਲਜੀਤ ਸਿੰਘ
ਮਾਨਸਾ/ਸਰਦੂਲਗੜ੍ਹ, 6 ਜਨਵਰੀ
ਹਲਕਾ ਸਰਦੂਲਗੜ੍ਹ ਦੇ ਪਿੰਡ ਮੂਸੇ ਵਿਚ ਮਾਂ ਅਤੇ ਪੁੱਤ ਦਾ ਕਤਲ ਕਰ ਦਿੱਤਾ ਗਿਆ ਹੈ। ਪਿੰਡ ਮੂਸੇ ਦੇ ਨੌਜਵਾਨ ਜਗਸੀਰ ਸਿੰਘ (35) ਪੁੱਤਰ ਜਰਨੈਲ ਸਿੰਘ ਅਤੇ ਉਸ ਦੀ ਮਾਂ ਜਸਵਿੰਦਰ ਕੌਰ (65) ਪਤਨੀ ਜਰਨੈਲ ਸਿੰਘ ਵਾਸੀ ਮੂਸਾ (ਮਾਨਸਾ) ਦਾ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਕਤਲ ਕਰ ਦਿੱਤਾ ਗਿਆ ਹੈ। ਮਾਨਸਾ ਸਦਰ ਪੁਲੀਸ ਨੇ ਦੱਸਿਆ ਕਿ ਮਾਮਲਾ ਲੁੱਟ ਜਾਂ ਰੰਜਿਸ਼ ਦਾ ਹੋ ਸਕਦਾ ਹੈ, ਕਿਉਂਕਿ ਇਨ੍ਹਾਂ ਦਾ ਕੁਝ ਜ਼ਮੀਨੀ ਝਗੜਾ ਵੀ ਚੱਲ ਰਿਹਾ ਹੈ। ਪੁਲੀਸ ਮੁਤਾਬਕ ਔਰਤ ਦਾ ਸਿਰ ਧੜ ਤੋਂ ਵੱਖ ਕਰ ਦਿੱਤਾ ਗਿਆ ਹੈ।