ਮੂਸੇਵਾਲਾ ਕਤਲਕਾਂਡ ਦੀ ਸਾਜ਼ਿਸ਼ ਲਾਰੈਂਸ ਬਿਸ਼ਨੋਈ ਤੋਂ ਹੀ ਹੋਈ ਸ਼ੁਰੂ ਅਤੇ ਖ਼ਤਮ: ਪ੍ਰਮੋਦ ਬਾਨ

ਅਨਮੋਲ ਅਤੇ ਸਚਿਨ ਬਿਸ਼ਨੋਈ ਦਾ ਫ਼ਰਜ਼ੀ ਪਾਸਪੋਰਟਾਂ ’ਤੇ ਵਿਦੇਸ਼ ਜਾਣਾ ਚਿੰਤਾ ਦਾ ਵਿਸ਼ਾ ਕਰਾਰ

ਮੂਸੇਵਾਲਾ ਕਤਲਕਾਂਡ ਦੀ ਸਾਜ਼ਿਸ਼ ਲਾਰੈਂਸ ਬਿਸ਼ਨੋਈ ਤੋਂ ਹੀ ਹੋਈ ਸ਼ੁਰੂ ਅਤੇ ਖ਼ਤਮ: ਪ੍ਰਮੋਦ ਬਾਨ

ਜੁਪਿੰਦਰਜੀਤ ਸਿੰੰਘ

ਚੰਡੀਗੜ੍ਹ, 24 ਜੂਨ

ਪੰਜਾਬ ਪੁਲੀਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ ਦੇ ਮੁਖੀ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲੀਸ ਪ੍ਰਮੋਦ ਬਾਨ ਨੇ ਅੱਜ ਟ੍ਰਿਬਿਊਨ ਸਮੂਹ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੀ ਸਾਜ਼ਿਸ਼ ਸਿਰਫ਼ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੀ ਸ਼ੁਰੂ ਅਤੇ ਉਸੇ ’ਤੇ ਹੀ ਖ਼ਤਮ ਹੁੰਦੀ ਹੈ। ਉਹ ਲਾਰੈਂਸ ਬਿਸ਼ਨੋਈ ਇਸ ਸਾਜ਼ਿਸ਼ ਵਿੱਚ ਕੋਈ ਮੋਹਰਾ ਹੈ ਜਾਂ ਮਾਸਟਰਮਾਈਂਡ, ਸਬੰਧੀ ਸਵਾਲ ਦਾ ਜਵਾਬ ਦੇ ਰਹੇ ਸਨ।

ਮੂਸੇਵਾਲਾ ਦੇ ਤਾਜ਼ਾ ਗੀਤ ‘ਐੱਸਵਾਈਐੱਲ’ ਜਿਸ ਵਿੱਚ ਉਸ ਨੇ ਪੰਜਾਬ, ਵਿਸ਼ੇਸ਼ ਤੌਰ ’ਤੇ ਸਿੱਖਾਂ ਦੇ ਮੁੱਦੇ ਉਠਾਏ ਹਨ, ਦੇ ਪਿਛੋਕੜ ਵਿੱਚ ਇਹ ਸਵਾਲ ਹੋਰ ਵੀ ਅਹਿਮ ਹੋ ਜਾਂਦਾ ਹੈ। ਇਸ ਨਾਲ ਸਿੱਧੂ ਮੂਸੇਵਾਲਾ ਦੀ ਮੌਤ ਪਿੱਛੇ ਸਿਆਸੀ ਕੋਣ ਹੋਣ ਦੀਆਂ ਚਰਚਾਵਾਂ ਛਿੜ ਗਈਆਂ ਹਨ। ਇਹ ਗੀਤ ਇੰਟਰਨੈੱਟ ’ਤੇ ਪਹਿਲਾਂ ਹੀ ਸਨਸਨੀ ਫੈਲਾ ਚੁੱਕਾ ਹੈ। ਐੱਸਵਾਈਐੱਲ ਗੀਤ ਦੇ ਵੀਡੀਓ ਵਿੱਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਤੇ ਖਾੜਕੂ ਬਲਵਿੰਦਰ ਜਟਾਣਾ ਤੋਂ ਇਲਾਵਾ ਅਕਾਲ ਤਖ਼ਤ ’ਤੇ ਗੋਲੀਆਂ ਦੇ ਨਿਸ਼ਾਨ ਸਬੰਧੀ ਦ੍ਰਿਸ਼ ਦਿਖਾਏ ਗਏ ਹਨ। ਹਾਲਾਂਕਿ, ਮੂਸੇਵਾਲਾ ਕਾਂਗਰਸ ਦਾ ਆਗੂ ਸੀ ਅਤੇ ਉਸ ਨੇ ਪਾਰਟੀ ਵੱਲੋਂ ਵਿਧਾਨ ਸਭਾ ਚੋਣ ਵੀ ਲੜੀ ਸੀ ਜੋ ਉਹ ਹਾਰ ਗਿਆ ਸੀ ਪਰ ਐੱਸਵਾਈਐੱਲ ਗੀਤ ਦਾ ਬਿਰਤਾਂਤ ਪਾਰਟੀ ਦੀਆਂ ਨੀਤੀਆਂ ਦੇ ਖ਼ਿਲਾਫ਼ ਨਜ਼ਰ ਆਉਂਦਾ ਹੈ। ਏਡੀਜੀਪੀ ਬਾਨ ਨੇ ਕਿਹਾ, ‘‘ਪੁਲੀਸ ਦੀ ਹੁਣ ਤੱਕ ਦੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਲਾਰੈਂਸ ਬਿਸ਼ਨੋਈ ਹੀ ਸਾਜ਼ਿਸ਼ ਦਾ ਮਾਸਟਰਮਾਈਂਡ ਸੀ। ਉਸ ਨੇ ਯੂਥ ਅਕਾਲੀ ਆਗੂ ਵਿੱਕੀ ਮਿੱਢੂਖੇੜਾ ਦੇ ਕਤਲ ਤੋਂ ਬਾਅਦ ਪਿਛਲੇ ਸਾਲ ਅਗਸਤ ਮਹੀਨੇ ਵਿੱਚ ਮੂਸੇਵਾਲਾ ਦੇ ਕਤਲ ਦੀ ਯੋਜਨਾ ਬਣਾਉਣੀ ਸ਼ੁਰੂ ਕੀਤੀ ਸੀ ਅਤੇ ਲੰਘੀ 29 ਮਈ ਨੂੰ ਯੋਜਨਾ ਨੂੰ ਅੰਜਾਮ ਦੇ ਦਿੱਤਾ।’’ ਪੁਲੀਸ ਨੇ ਕੱਲ੍ਹ ਐਲਾਨ ਕੀਤਾ ਸੀ ਕਿ ਹੁਣ ਤੱਕ ਬਿਸ਼ਨੋਈ ਗੈਂਗ ਦੇ 32 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 13 ਉਹ ਹਨ ਜਿਹੜੇ ਸਿੱਧੇ ਤੌਰ ’ਤੇ ਮੂਸੇਵਾਲਾ ਦੀ ਹੱਤਿਆ ਨਾਲ ਸਬੰਧਤ ਹਨ। ਏਡੀਜੀਪੀ ਨੇ ਕਿਹਾ ਕਿ ਹੁਣ ਚਾਰ ਉਨ੍ਹਾਂ ਸ਼ੂਟਰਾਂ ਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਹੈ ਜਿਹੜੇ ਅਜੇ ਵੀ ਫ਼ਰਾਰ ਹਨ। ਸ੍ਰੀ ਬਾਨ ਨੇ ਕਿਹਾ, ‘‘ਦਿੱਲੀ ਪੁਲੀਸ ਨੇ ਪ੍ਰਿਯਾਵਰਤ ਫ਼ੌਜੀ ਤੇ ਕੇਸ਼ਵ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪਰ ਮੋਗਾ ਦੇ ਮਨੂੰ ਖੋਸਾ, ਅੰਮ੍ਰਿਤਸਰ ਦੇ ਜਗਰੂਪ ਰੂਪਾ, ਦੀਪਕ ਮੁੰਡੀ ਅਤੇ ਅੰਕਿਤ ਸਣੇ ਚਾਰ ਅਜੇ ਵੀ ਫ਼ਰਾਰ ਹਨ।’’ ਏਡੀਜੀਪੀ ਨੇ ਕਿਹਾ ਕਿ ਚਿੰਤਾ ਵਾਲੀ ਗੱਲ ਇਹ ਹੈ ਕਿ ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਐਨ ਪਹਿਲਾਂ ਲਾਰੈਂਸ ਵੱਲੋਂ ਆਪਣੇ ਭਰਾ ਅਨਮੋਲ ਤੇ ਉਸ ਦੇ ਮੁੱਖ ਸਾਥੀ ਸਚਿਨ ਬਿਸ਼ਨੋਈ ਨੂੰ ਵਿਦੇਸ਼ ਭੇਜਣ ਲਈ ਉਨ੍ਹਾਂ ਵਾਸਤੇ ਫ਼ਰਜ਼ੀ ਪਾਸਪੋਰਟਾਂ ਦਾ ਪ੍ਰਬੰਧ ਕੀਤਾ ਗਿਆ। ਉਨ੍ਹਾਂ ਕਿਹਾ, ‘‘ਸਾਡੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਦੋਵੇਂ ਫ਼ਰਜ਼ੀ ਪਾਸਪੋਰਟ ਦਿੱਲੀ ਤੇ ਹਰਿਆਣਾ ਤੋਂ ਪ੍ਰਾਪਤ ਕੀਤੇ ਗਏ ਹਨ।’’

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਮੋਦੀ, ਰਾਹੁਲ ਤੇ ਗਹਿਲੋਤ ਨੇ ਘਟਨਾ ਉੱਤੇ ਦੁੱਖ ਜ਼ਾਹਿਰ ਕੀਤਾ

ਸ਼ਹਿਰ

View All