ਪੱਤਰ ਪ੍ਰੇਰਕ
ਮਾਨਸਾ, 1 ਜੁਲਾਈ
ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਲਈ ਮਾਨਸਾ ਪੁਲੀਸ ਵੱਲੋਂ ਜੱਗੂ ਭਗਵਾਨਪੁਰੀਆ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲੀਸ ਨਾਲ ਸਿੱਧੂ ਮੂਸੇਵਾਲਾ ਦੇ ਕਤਲ ਸਬੰਧੀ ਬਣੀ ਹੋਈ ‘ਸਿਟ’ ਦੇ ਅਧਿਕਾਰੀ ਵੀ ਕਈ ਕਿਸਮ ਦੇ ਸਵਾਲ ਕਰ ਰਹੇ ਹਨ। ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਗੌਰਵ ਤੂਰਾ ਨੇ ਦੱਸਿਆ ਕਿ ਪੁਲੀਸ ਵੱਲੋਂ ਉਸ ਤੋਂ ਸਿੱਧੂ ਮੂਸੇਵਾਲਾ ਦੇ ਕਤਲ ਲਈ ਉਸ ਦੇ ਸਿੱਧੇ ਅਤੇ ਅਸਿੱਧੇ ਰੂਪ ਵਿੱਚ ਭੂਮਿਕਾ ਬਾਰੇ ਅਨੇਕਾਂ ਤਰ੍ਹਾਂ ਦੇ ਸਵਾਲ ਪੁੱਛੇ ਜਾ ਰਹੇ ਹਨ ਅਤੇ ਪੁਲੀਸ ਨੂੰ ਆਸ ਹੈ ਕਿ ਉਸ ਦਾ ਕਤਲ ਕਾਂਡ ਲਈ ਬਣਿਆ ਹੋਇਆ ਸ਼ੱਕ ਸਹੀ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਜੱਗੂ ਭਗਵਾਨਪੁਰੀਆ ਨੂੰ 6 ਜੁਲਾਈ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ, ਉਸ ਤੋਂ ਪਹਿਲਾਂ ਉਹ ਆਪਣੀ ਅਸਲੀਅਤ ਦੱਸ ਦੇਵੇਗਾ।