ਮੂਸੇਵਾਲਾ ਨੂੰ ਜ਼ਮਾਨਤ ਮਿਲੀ

ਮੂਸੇਵਾਲਾ ਨੂੰ ਜ਼ਮਾਨਤ ਮਿਲੀ

ਗੁਰਦੀਪ ਸਿੰਘ ਲਾਲੀ
ਸੰਗਰੂਰ, 15 ਜੁਲਾਈ

ਇੱਥੇ ਵਧੀਕ ਸੈਸ਼ਨ ਜੱਜ ਦੀ ਅਦਾਲਤ ਵਲੋਂ ਚਰਚਿਤ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਅੰਤ੍ਰਿਮ ਜ਼ਮਾਨਤ ਦੇਣ ਮੌਕੇ ਅਦਾਲਤ ਨੇ ਗਾਇਕ ਨੂੰ ਪੁਲੀਸ ਜਾਂਚ ਵਿਚ ਸ਼ਾਮਲ ਹੋਣ ਦੇ ਆਦੇਸ਼ ਦਿੱਤੇ ਸਨ ਜਿਸ ਦੀ ਉਸ ਵਲੋਂ ਪਾਲਣਾ ਕੀਤੀ ਗਈ। ਅਦਾਲਤ ਵਿਚ ਕੇਸ ਦੀ ਸੁਣਵਾਈ ਦੌਰਾਨ ਪੁਲੀਸ ਵਲੋਂ ਰਿਪੋਰਟ ਪੇਸ਼ ਕੀਤੀ ਗਈ ਕਿ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਨੇ ਬੀਤੀ 7 ਜੁਲਾਈ ਨੂੰ ਪੁਲੀਸ ਕੋਲ ਇਨਕੁਆਰੀ ਜੁਆਇਨ ਕਰ ਲਈ ਸੀ। ਸਿੱਧੂ ਮੂਸੇਵਾਲਾ ਵਲੋਂ ਕੇਸ ਦੀ ਪੈਰਵਾਈ ਕਰ ਰਹੇ ਵਕੀਲ ਨੇ ਦੱਸਿਆ ਕਿ ਗਾਇਕ ਕੋਲੋਂ ਪੁਲੀਸ ਨੇ ਕੋਈ ਰਿਕਵਰੀ ਨਹੀਂ ਕਰਨੀ ਸੀ ਕਿਉਂਕਿ ਪੁਲੀਸ ਪਹਿਲਾਂ ਹੀ ਕੇਸ ’ਚ ਸ਼ਾਮਲ ਇੱਕ ਵਿਅਕਤੀ ਕੋਲੋਂ ‘ਟੁਆਏ ਪਿਸਟਲ’ ਰਿਕਵਰ ਕਰ ਚੁੱਕੀ ਹੈ। ਇਸ ਕੇਸ ਵਿਚ ਅੱਠ ਜਣਿਆਂ ਦੀ ਪਹਿਲਾਂ ਹੀ ਜ਼ਮਾਨਤ ਹੋ ਚੁੱਕੀ ਹੈ ਜਦੋਂ ਕਿ ਪੁਲੀਸ ਰਿਪੋਰਟ ਵੇਖਣ ਤੋਂ ਬਾਅਦ ਅਦਾਲਤ ਵਲੋਂ ਸਿੱਧੂ ਮੂਸੇਵਾਲਾ ਨੂੰ ਵੀ ਜ਼ਮਾਨਤ ਦੇ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਸਿੱਧੂ ਦੀ ਲੱਡਾ ਕੋਠੀ ਸ਼ੂਟਿੰਗ ਰੇਂਜ ’ਚ ਆਪਣੇ ਸਾਥੀਆਂ ਸਮੇਤ ਫਾਇਰਿੰਗ ਕਰਨ ਦੀ ਵੀਡੀਓ ਵਾਇਰਲ ਹੋਣ ਮਗਰੋਂ 5 ਮਈ ਨੂੰ ਸੰਗਰੂਰ ਪੁਲੀਸ ਨੇ ਗਾਇਕ, ਕਰਮ ਸਿੰਘ ਲਹਿਲ, ਇੰਦਰਵੀਰ ਸਿੰਘ ਗਰੇਵਾਲ ਵਾਸੀ ਸੰਗਰੂਰ, ਜੰਗਸ਼ੇਰ ਸਿੰਘ ਵਾਸੀ ਪਟਿਆਲਾ ਅਤੇ ਪੰਜ ਪੁਲੀਸ ਕਰਮਚਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਕੇਸ ਵਿਚ ਆਰਮਜ਼ ਐਕਟ ਦੀਆਂ ਧਰਾਵਾਂ ਦਾ ਵਾਧਾ ਕਰ ਦਿੱਤਾ ਗਿਆ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

* ਸਚਿਨ ਨੇ ਰਾਹੁਲ ਅਤੇ ਪਿ੍ਰਯੰਕਾ ਨਾਲ ਕੀਤੀ ਮੁਲਾਕਾਤ; * ਸੋਨੀਆ ਨੇ ਮਸ...

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

* ਪਟਿਆਲਾ ਪੁਲੀਸ ਨੇ ਵਾਈਪੀਐੱਸ ਚੌਕ ’ਚ ਰੋਕਿਆ ਕਿਸਾਨਾਂ ਦਾ ਮਾਰਚ * ਪ...

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਚੇਨੱਈ ਤੋਂ ਅੰਡੇਮਾਨ ਤੇ ਨਿਕੋਬਾਰ ਤੱਕ ਸਮੁੰਦਰ ਦੇ ਹੇਠੋਂ ਪਾਈ ਗਈ ਹੈ 3...

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

* ਤਾਇਵਾਨ ਦੇ ਹਵਾਈ ਲਾਂਘੇ ’ਚੋਂ ਲੜਾਕੂ ਜਹਾਜ਼ ਲੰਘਾ ਕੇ ਸ਼ਕਤੀ ਪ੍ਰਦਰਸ਼ਨ...

ਸ਼ਹਿਰ

View All