ਪੱਤਰ ਪ੍ਰੇਰਕ
ਮਾਨਸਾ, 6 ਅਕਤੂਬਰ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਅੱਜ ਆਪਣੇ ਫੇਸਬੁੱਕ ਪੇਜ ਰਾਹੀਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੁਝ ਫ਼ਿਲਮ ਨਿਰਮਾਤਾਵਾਂ ਵੱਲੋਂ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਸਿੱਧੂ ਮੂਸੇਵਾਲਾ ਵੱਲੋਂ ਗਾਏ ਗੀਤਾਂ ਨੂੰ ਵਰਤਿਆ ਜਾ ਰਿਹਾ ਹੈ ਜੋ ਕਿ ਗਲਤ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਕੁਝ ਦਿਨਾਂ ਦੌਰਾਨ ਸਿੱਧੂ ਮੂਸੇਵਾਲਾ ਵੱਲੋਂ ਰਿਕਾਰਡ ਕੀਤੇ ਗੀਤ ਵੀ ਲੀਕ ਕੀਤੇ ਗਏ ਹਨ, ਜਿਸ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਕੋਈ ਗੀਤ ਵਰਤਣਾ ਹੈ ਤਾਂ ਉਹ ਪਰਿਵਾਰ ਦੀ ਸਹਿਮਤੀ ਨਾਲ ਹੀ ਵਰਤ ਸਕਦਾ ਹੈ। ਬਲਕੌਰ ਸਿੰਘ ਨੇ ਅਜਿਹਾ ਕਰਨ ਵਾਲਿਆਂ ਨੂੰ ਚਿਤਾਵਨੀ ਵੀ ਦਿੱਤੀ। ਜ਼ਿਕਰਯੋਗ ਹੈ ਕਿ ਪਹਿਲਾਂ ਵੀ ਕੁਝ ਲੋਕਾਂ ਵੱਲੋਂ ਸਿੱਧੂ ਮੂਸੇਵਾਲਾ ਦੇ ਰਿਕਾਰਡ ਕੀਤੇ ਗੀਤ ਲੀਕ ਕਰਨ ਦੇ ਦੋਸ਼ ਹੇਠ ਪਰਿਵਾਰ ਵੱਲੋਂ ਥਾਣਾ ਸਦਰ ਮਾਨਸਾ ਨੂੰ ਸ਼ਿਕਾਇਤ ਦਿੱਤੀ ਗਈ ਸੀ।