DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਗੁਰਸ਼ਰਨ ਭਾਅ ਜੀ ਦੇ ਜਨਮ ਦਿਨ ਮੌਕੇ ਸੰਗੀਤ ਤੇ ਨਾਟਕ ਸਮਾਗਮ 16 ਨੂੰ

ਗੁਰਸ਼ਰਨ ਸਿੰਘ ਯਾਦਗਾਰੀ ਟਰੱਸਟ ਅਤੇ ਗੁਰਸ਼ਰਨ ਸਿੰਘ ਵਿਰਾਸਤ ਸੰਭਾਲ ਕਮੇਟੀ ਵੱਲੋਂ ਮੰਚ-ਰੰਗ ਮੰਚ ਦੇ ਸਹਿਯੋਗ ਨਾਲ ਇਨਕਲਾਬੀ ਨਾਟਕਕਾਰ ਅਤੇ ਸਮਾਜਿਕ ਚਿੰਤਕ ਗੁਰਸ਼ਰਨ ਭਾਅ ਜੀ ਦੇ 97ਵੇਂ ਜਨਮ ਦਿਨ ਮੌਕੇ 16 ਸਤੰਬਰ ਨੂੰ ਉਨ੍ਹਾਂ ਦੇ ਅੰਮ੍ਰਿਤਸਰ ਸਥਿਤ ਜੱਦੀ ਘਰ ਗੁਰੂ ਖਾਲਸਾ...

  • fb
  • twitter
  • whatsapp
  • whatsapp
Advertisement

ਗੁਰਸ਼ਰਨ ਸਿੰਘ ਯਾਦਗਾਰੀ ਟਰੱਸਟ ਅਤੇ ਗੁਰਸ਼ਰਨ ਸਿੰਘ ਵਿਰਾਸਤ ਸੰਭਾਲ ਕਮੇਟੀ ਵੱਲੋਂ ਮੰਚ-ਰੰਗ ਮੰਚ ਦੇ ਸਹਿਯੋਗ ਨਾਲ ਇਨਕਲਾਬੀ ਨਾਟਕਕਾਰ ਅਤੇ ਸਮਾਜਿਕ ਚਿੰਤਕ ਗੁਰਸ਼ਰਨ ਭਾਅ ਜੀ ਦੇ 97ਵੇਂ ਜਨਮ ਦਿਨ ਮੌਕੇ 16 ਸਤੰਬਰ ਨੂੰ ਉਨ੍ਹਾਂ ਦੇ ਅੰਮ੍ਰਿਤਸਰ ਸਥਿਤ ਜੱਦੀ ਘਰ ਗੁਰੂ ਖਾਲਸਾ ਨਿਵਾਸ ਵਿੱਚ ਲੋਕ ਪੱਖੀ ਗੀਤ ਸੰਗੀਤ ਅਤੇ ਨਾਟਕ ਸਮਾਗਮ ਕਰਵਾਇਆ ਜਾਵੇਗਾ। ਕਮੇਟੀ ਦੇ ਕਨਵੀਨਰ ਡਾ. ਪਰਮਿੰਦਰ ਸਿੰਘ ਅਤੇ ਮੈਂਬਰ ਸੁਮੀਤ ਸਿੰਘ ਨੇ ਦੱਸਿਆ ਕਿ ਸਮਾਗਮ ਵਿੱਚ ਨਾਮਵਰ ਮਨੁੱਖੀ ਅਧਿਕਾਰ ਕਾਰਕੁਨ ਡਾ. ਨਵਸ਼ਰਨ ਅਤੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਵੱਲੋਂ ਜਿੱਥੇ ਗੁਰਸ਼ਰਨ ਭਾਅ ਜੀ ਵੱਲੋਂ ਇਨਕਲਾਬੀ ਰੰਗਮੰਚ ਦੇ ਖੇਤਰ ਵਿੱਚ ਪਾਏ ਅਮੁੱਲੇ ਯੋਗਦਾਨ ਨੂੰ ਯਾਦ ਕੀਤਾ ਜਾਵੇਗਾ, ਉਥੇ ਹੀ ਪ੍ਰਸਿੱਧ ਲੋਕ ਪੱਖੀ ਗਾਇਕ ਜੋੜੀ ਵਿਨੇ-ਚਾਰੁਲ ਅਤੇ ਗਾਇਕ ਕੁਸ਼ਾਗਰ ਕਾਲੀਆ ਤੇ ਸਾਥੀਆਂ ਵੱਲੋਂ ਲੋਕ ਪੱਖੀ ਸੰਗੀਤ ਤੋਂ ਇਲਾਵਾ ਨਾਟਕਕਾਰ ਅਨੀਤਾ ਸ਼ਬਦੀਸ਼ ਵੱਲੋਂ ਨਾਟਕ ‘ਨਵਾਂ ਜਨਮ’ ਦਾ ਮੰਚਨ ਕੀਤਾ ਜਾਵੇਗਾ। ਗੁਰਸ਼ਰਨ ਸਿੰਘ ਯਾਦਗਾਰੀ ਟਰੱਸਟ ਵੱਲੋਂ ਲੋਕ ਪੱਖੀ ਇਨਕਲਾਬੀ ਸੱਭਿਆਚਾਰਕ ਲਹਿਰ ਨੂੰ ਅੱਗੇ ਵਧਾਉਣ ਵਿੱਚ ਜੀਵਨਭਰ ਘਾਲਣਾ ਵਾਲੇ ਪੰਜਾਬ ਲੋਕ ਸੱਭਿਆਚਾਰਕ ਮੰਚ ਦੇ ਪ੍ਰਧਾਨ ਅਮੋਲਕ ਸਿੰਘ ਨੂੰ ‘ਗੁਰਸ਼ਰਨ ਸਿੰਘ ਸਿਮਰਤੀ ਚਿੰਨ੍ਹ’ ਨਾਲ ਸਨਮਾਨਿਤ ਕੀਤਾ ਜਾਵੇਗਾ। ਰਾਤ 8 ਵਜੇ ਪ੍ਰਸਿੱਧ ਦਸਤਾਵੇਜ਼ੀ ਫਿਲਮ ਨਿਰਮਾਤਾ ਨਕੁਲ ਸਾਹਨੀ ਵੱਲੋਂ ਇਤਿਹਾਸਕ ਕਿਸਾਨ ਅੰਦੋਲਨ ’ਤੇ ਬਣਾਈ ਵਿਸ਼ੇਸ਼ ਦਸਤਾਵੇਜ਼ੀ ‘ਲੱਖਾਂ ਬਗਾਵਤਾਂ’ ਦਾ ਪ੍ਰਸਾਰਨ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਸਮੂਹ ਰੰਗਕਰਮੀਆਂ, ਨਾਟਕ ਪ੍ਰੇਮੀਆਂ, ਸੱਭਿਆਚਾਰ ਤੇ ਤਰਕਸ਼ੀਲ ਕਾਰਕੁਨਾਂ, ਲੇਖਕਾਂ ਸਮੇਤ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਵਿਦਿਆਰਥੀਆਂ, ਔਰਤਾਂ, ਅਧਿਆਪਕਾਂ ਆਦਿ ਅਤੇ ਲੋਕ ਪੱਖੀ ਜਨਤਕ ਤੇ ਜਮਹੂਰੀ ਜਥੇਬੰਦੀਆਂ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

Advertisement
Advertisement
×