ਪੱਤਰ ਪ੍ਰੇਰਕ
ਹੁਸ਼ਿਆਰਪੁਰ, 24 ਜਨਵਰੀ
ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਮਾਲੇਰਕੋਟਲਾ ਤੋਂ ਕਾਂਗਰਸ ਉਮੀਦਵਾਰ ਮੁਹੰਮਦ ਮੁਸਤਫ਼ਾ ਦਾ ਹਿੰਦੂ ਵਿਰੋਧੀ ਬਿਆਨ ਸ਼ਰ੍ਹੇਆਮ ਲੋਕਤੰਤਰ ਦੀ ਹੱਤਿਆ ਹੈ, ਜਿਸ ਲਈ ਮੁਸਤਫ਼ਾ ਨੂੰ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ। ਖੰਨਾ ਨੇ ਕਿਹਾ ਕਿ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫ਼ਾ ਦੁਆਰਾ ਹਿੰਦੂਆਂ ਵਿਰੁੱਧ ਇਤਰਾਜ਼ਯੋਗ ਤੇ ਭੜਕਾਊ ਬਿਆਨ ਅਤੇ ਧਮਕੀਆਂ ਦੇਣਾ ਕਾਂਗਰਸ ਦੀ ਪੰਜਾਬ ਤੇ ਹਿੰਦੂ ਵਿਰੋਧੀ ਸੋਚ ਨੂੰ ਦਰਸਾਉਂਦਾ ਹੈ। ਖੰਨਾ ਨੇ ਕਿਹਾ ਕਿ ਮੁਹੰਮਦ ਮੁਸਤਫ਼ਾ ਇਸ ਤੋਂ ਪਹਿਲਾਂ ਵੀ ਕਈ ਵਾਰ ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਬਿਆਨ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਚਾਹੀਦਾ ਹੈ ਕਿ ਮੁਸਤਫ਼ਾ ਦੀ ਤੁਰੰਤ ਗ੍ਰਿਫ਼ਤਾਰੀ ਕਰਵਾਉਣ ਤਾਂ ਜੋ ਪੰਜਾਬ ਦਾ ਮਾਹੌਲ ਨਾ ਵਿਗੜੇ।