ਮਾਈ ਭਾਗੋ ਇੰਸਟੀਚਿਊਟ ਵੱਲੋਂ ਐੱਨਡੀਏ ਪ੍ਰੈਪਰੇਟਰੀ ਵਿੰਗ ਲਈ ਅਰਜ਼ੀਆਂ ਦੀ ਮੰਗ, 25 ਦਸੰਬਰ ਤੱਕ ਕੀਤਾ ਜਾ ਸਕਦਾ ਹੈ ਆਨਲਾਈਨ ਅਪਲਾਈ
ਚੰਡੀਗੜ੍ਹ, 30 ਨਵੰਬਰ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐੱਫਪੀਆਈ) ਫਾਰ ਗਰਲਜ਼ ਮੁਹਾਲੀ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐੱਨਡੀਏ) ਦੇ ਪ੍ਰੈਪਰੇਟਰੀ ਵਿੰਗ ਦੇ ਦੂਜੇ ਬੈਚ ਵਾਸਤੇ ਲਈ ਜਾਣ ਵਾਲੀ ਦਾਖਲਾ ਪ੍ਰੀਖਿਆ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਹੈ। ਮਾਈ ਭਾਗੋ ਏਐੱਫਪੀਆਈ...
ਚੰਡੀਗੜ੍ਹ, 30 ਨਵੰਬਰ
ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐੱਫਪੀਆਈ) ਫਾਰ ਗਰਲਜ਼ ਮੁਹਾਲੀ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐੱਨਡੀਏ) ਦੇ ਪ੍ਰੈਪਰੇਟਰੀ ਵਿੰਗ ਦੇ ਦੂਜੇ ਬੈਚ ਵਾਸਤੇ ਲਈ ਜਾਣ ਵਾਲੀ ਦਾਖਲਾ ਪ੍ਰੀਖਿਆ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਹੈ। ਮਾਈ ਭਾਗੋ ਏਐੱਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ ਜੇਐੱਸ ਸੰਧੂ (ਸੇਵਾਮੁਕਤ) ਨੇ ਦੱਸਿਆ ਕਿ ਇੱਛੁਕ ਉਮੀਦਵਾਰ 25 ਦਸੰਬਰ, 2023 ਤੱਕ ਆਨਲਾਈਨ ਪੋਰਟਲ http://recruitment-portal.in 'ਤੇ ਆਪਣੇ ਆਪ ਨੂੰ ਰਜਿਸਟਰ ਕਰਵਾ ਸਕਦੇ ਹਨ। ਐੱਨਡੀਏ ਪ੍ਰੈਪਰੇਟਰੀ ਕੋਰਸ ਲਈ ਅਪਲਾਈ ਕਰਨ ਲਈ ਪੰਜਾਬ ਦੀਆਂ ਰਹਿਣ ਵਾਲੀਆਂ ਲੜਕੀਆਂ, ਜੋ 2024 ਵਿਚ ਆਪਣੀ 10ਵੀਂ ਦੀ ਪ੍ਰੀਖਿਆ ਪਾਸ ਕਰਨਗੀਆਂ ਅਤੇ 11ਵੀਂ ਜਮਾਤ ਵਿਚ ਪੜ੍ਹ ਰਹੀਆਂ ਲੜਕੀਆਂ ਵੀ ਇਸ ਸ਼ਰਤ ਨਾਲ ਅਪਲਾਈ ਕਰ ਸਕਦੀਆਂ ਹਨ ਕਿ ਉਨ੍ਹਾਂ ਦੀ ਜਨਮ ਮਿਤੀ 2 ਜੁਲਾਈ 2007 ਤੋਂ ਪਹਿਲਾਂ ਦੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇਸ ਇੰਸਟੀਚਿਊਟ ਵਿੱਚ ਚੁਣੀਆਂ ਮਹਿਲਾ ਉਮੀਦਵਾਰਾਂ ਦੀ ਸਿਖਲਾਈ ਦਾ ਸਾਰਾ ਖਰਚਾ, ਜਿਸ ਵਿੱਚ ਰਹਿਣ-ਸਹਿਣ ਅਤੇ ਖਾਣ-ਪੀਣ ਵੀ ਸ਼ਾਮਲ ਹੈ, ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ।

