ਰਾਜਮੀਤ ਸਿੰਘ
ਚੰਡੀਗੜ੍ਹ, 23 ਜੂਨ
ਕਾਂਗਰਸ ਦੇ ਵਕਾਰ ਨੂੰ ਲੱਗੀ ਸੱਟ ਦੇ ਜ਼ਖ਼ਮ ਭਰਨ ਦੇ ਹਿੱਲੇ ਵਜੋਂ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਨੇ ਪਾਰਟੀ ਹਾਈ ਕਮਾਂਡ ਨੂੰ ਲਿਖਤੀ ਰੂਪ ਵਿੱਚ ਕਿਹਾ ਹੈ ਕਿ ਉਨ੍ਹਾਂ ਨੂੰ ਆਪਣੇ ਪੁੱਤਰ ਅਰਜੁਨ ਬਾਜਵਾ ਲਈ ਸਰਕਾਰੀ ਨੌਕਰੀ ਦੀ ਜ਼ਰੂਰਤ ਨਹੀਂ ਹੈ। ਵਿਧਾਇਕ ਦੇ ਪੁੱਤ ਨੂੰ ਹਾਲ ਹੀ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੁਲੀਸ ਇੰਸਪੈਕਟਰ ਦੀ ਨੌਕਰੀ ਦਿੱਤੀ ਗਈ ਸੀ।